13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪੀ.ਆਰ.ਟੀ.ਸੀ. ਦੇ ਪੈਨਸ਼ਨਰ ਵੀ ਸਰਕਾਰ ਤੋਂ ਖ਼ਫ਼ਾ <br/>

ਅਜੀਤ ਡੈਸਕ 09-06-2026
ਸੰਗਰੂਰ, 8 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਡੀਪੂ ਸੰਗਰੂਰ ਨੇ ਪਟਿਆਲਾ ਵਿਖੇ ਪਾਵਰਕਾਮ ਦੇ ਦਫ਼ਤਰ ਅੱਗੇ ਧਰਨਾ ਦੇ ਰਹੇ ਬੇਰੁਜ਼ਗਾਰ ਨੌਜਵਾਨਾਂ 'ਤੇ ਲਾਠੀਚਾਰਜ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ | ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਬਾਲੀਆਂ ਅਤੇ ਚੇਅਰਮੈਨ ਬਲਵੰਤ ਸਿੰਘ ਜੋਗਾ ਨੇ ਕਿਹਾ ਹੈ ਕਿ ਵਧੀਆ ਸ਼ਾਸਨ ਦੇਣ ਦਾ ਵਾਅਦਾ ਕਰ ਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਇਸ ਵੇਲੇ ਲੋਕਾਂ ਨੂੰ ਕੁੱਟ ਵੀ ਰਹੀ ਹੈ ਅਤੇ ਲੁੱਟ ਵੀ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਟੈਕਸਾਂ ਰਾਹੀ ਖ਼ਜ਼ਾਨੇ 'ਚ ਜੋ ਪੈਸੇ ਦਿੱਤੇ ਜਾਂਦੇ ਹਨ, ਉਨ੍ਹਾਂ ਪੈਸਿਆਂ ਨੂੰ ਲੋਕ ਭਲਾਈ ਲਈ ਵਰਤਣ ਦੀ ਥਾਂ ਬੇਰੁਜ਼ਗਾਰਾਂ ਅਤੇ ਹੱਕ ਮੰਗਦੇ ਲੋਕਾਂ 'ਤੇ ਲਾਠੀਚਾਰਜ ਕਰਨ ਲਈ ਲਾਠੀਆਂ ਖ਼ਰੀਦੀਆਂ ਜਾਂਦੀਆਂ ਹਨ | ਆਗੂਆਂ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਅਤੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਨਾ ਪੂਰੀ ਤਨਖ਼ਾਹ ਦਿੱਤੀ ਜਾਂਦੀ ਹੈ ਅਤੇ ਨਾ ਪੂਰੀ ਪੈਨਸ਼ਨ | ਇੱਥੋਂ ਤੱਕ ਕਿ ਛੇਵੇਂ ਤਨਖ਼ਾਹ ਕਮਿਸ਼ਨ ਦਾ ਬਕਾਇਆ ਵੀ ਨਹੀਂ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁੱਦਿਆਂ ਨੂੰ ਲੈ ਕੇ 11 ਜੂਨ ਨੂੰ ਜਥੇਬੰਦੀ ਮੀਟਿੰਗ ਬੁਲਾ ਲਈ ਗਈ ਹੈ |

ਪਿਛਲੀ ਖ਼ਬਰ ਕਿਸਾਨਾਂ ਵਲੋਂ ਇੰਡੀਅਨ ਬੈਂਕ ਗੰਢੂਆਂ ਅੱਗੇ ਧਰਨਾ ਅੱਜ <br/> ਅਗਲੀ ਖ਼ਬਰ ਲਹਿਰਾਗਾਗਾ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਜਲਦ ਨਾ ਕੀਤਾ ਤਾਂ ਫੂਕਾਂਗੇ ਮੰਤਰੀ ਦਾ ਪੁਤਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।