31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮੈਡਮ ਕਮਲੇਸ਼ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 10-06-2026
ਮਲੇਰਕੋਟਲਾ 9 ਜੂਨ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਪਿ੍ੰਸੀਪਲ ਮੈਡਮ ਕਮਲੇਸ਼ ਦੀ ਨਿਯੁਕਤੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਜ਼ਿਲ੍ਹਾ ਮਲੇਰਕੋਟਲਾ ਵਜੋਂ ਹੋਣ ਉਪਰੰਤ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕੇ ਪਿ੍ੰਸੀਪਲ ਮੈਡਮ ਕਮਲੇਸ਼ ਨੇ ਲੰਬਾ ਸਮਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹੋਲੀ ਕਲਾਂ ਵਿਖੇ ਬਤੌਰ ਪਿ੍ੰਸੀਪਲ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ | ਗੱਲਬਾਤ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਕਮਲੇਸ਼ ਨੇ ਕਿਹਾ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਜ਼ਿਲ੍ਹਾ ਮਲੇਰਕੋਟਲਾ ਦੀਆਂ ਸਿੱਖਿਆ ਸੰਸਥਾਵਾਂ ਦੇ ਸਹਿਯੋਗ ਨਾਲ ਹੋਰ ਪ੍ਰਾਪਤੀਆਂ ਲਈ ਸਖ਼ਤ ਮਿਹਨਤ ਕੀਤੀ ਜਾਵੇਗੀ |

ਪਿਛਲੀ ਖ਼ਬਰ ਲਹਿਰਾਗਾਗਾ 'ਚ ਗੰਦੇ ਪਾਣੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਰਾਮੇ ਵਾਲੀ ਖੂਹੀ ਉੱਪਰ ਲਗਾਏ ਧਰਨੇ <br/> ਅਗਲੀ ਖ਼ਬਰ ਚਾਨੀ ਸਿਰੀਏਵਾਲਾ ਵਪਾਰੀ ਵਰਗ ਸ਼੍ਰੋ.ਅ. ਦਲ ਹਲਕਾ ਰਾਮਪੁਰਾ ਫੂਲ ਦੀ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।