30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਐਸ.ਆਈ.ਆਰ. ਸੰਬੰਧੀ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਲੋਕ-ਡੀ.ਸੀ.

ਅਜੀਤ ਡੈਸਕ 10-06-2026
ਮਲੇਰਕੋਟਲਾ, 9 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਸੰਪੂਰਨ ਤੇ ਭਰੋਸੇਯੋਗ ਬਣਾਉਣ ਲਈ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) -2026 ਮੁਹਿੰਮ ਤਹਿਤ ਆਮ ਨਾਗਰਿਕਾਂ, ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਗੁੰਮਰਾਹਕੁੰਨ ਤੇ ਝੂਠੀਆਂ ਅਫ਼ਵਾਹਾਂ ਤੋਂ ਪ੍ਰਭਾਵਿਤ ਨਾ ਹੋਣ ਤੇ ਕਿਸੇ ਵੀ ਜਾਣਕਾਰੀ ਲਈ ਚੋਣ ਵਿਭਾਗ ਨਾਲ ਸੰਪਰਕ ਕਰਨ | ਤਿੜਕੇ ਨੇ ਕਿਹਾ ਕਿ ਪੰਜਾਬ ਭਰ ਵਿੱਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਭਰਵਾਏ ਜਾਣਗੇ | ਇਸ ਦੌਰਾਨ ਹਰ ਯੋਗ ਵੋਟਰ ਲਈ ਫਾਰਮ ਭਰਨਾ ਲਾਜ਼ਮੀ ਹੋਵੇਗਾ | ਬੀ.ਐਲ.ਓਜ਼ ਵੋਟਰਾਂ ਨੂੰ ਫਾਰਮ ਦੀਆਂ ਦੋ ਕਾਪੀਆਂ ਦੇਣਗੇ, ਫਾਰਮ ਭਰਨ ਵਿੱਚ ਮਦਦ ਕਰਨਗੇ ਅਤੇ ਇੱਕ ਕਾਪੀ ਪ੍ਰਾਪਤ ਕਰਕੇ ਦੂਜੀ ਰਸੀਦ ਵਜੋਂ ਵਾਪਸ ਕਰਨਗੇ | ਜੇਕਰ ਕਿਸੇ ਘਰ ਵਿੱਚ ਵੋਟਰ ਨਾ ਮਿਲੇ ਤਾਂ ਫਾਰਮ ਉੱੇ ਛੱਡਿਆ ਜਾਵੇਗਾ, ਜਿਸ ਨੂੰ ਭਰ ਕੇ ਸਬੰਧਿਤ ਬੀ.ਐੱਲ.ਓ. ਜਾਂ ਚੋਣ ਦਫ਼ਤਰ ਵਿੱਚ ਜਮਹਾਂ ਕਰਵਾਉਣਾ ਹੋਵੇਗਾ | ਉਨ੍ਹਾਂ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਡਰਾਫ਼ਟ ਵੋਟਰ ਸੂਚੀ 03 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਉਨ੍ਹਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ | ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਆਪਣੀ ਪਛਾਣ ਅਤੇ ਯੋਗਤਾ ਸਬੰਧੀ ਦਸਤਾਵੇਜ਼ਾਂ ਵਜੋਂ ਜਨਮ ਪ੍ਰਮਾਣ ਪੱਤਰ, ਪਾਸਪੋਰਟ, ਮੈਟਿ੍ਕ ਸਰਟੀਫਿਕੇਟ, ਸਥਾਈ ਨਿਵਾਸ ਸਰਟੀਫਿਕੇਟ, ਸਰਕਾਰੀ ਪਛਾਣ ਪੱਤਰ ਜਾਂ ਹੋਰ ਮਨਜ਼ੂਰਸ਼ੁਦਾ ਦਸਤਾਵੇਜ਼ ਜਮਹਾਂ ਕਰਵਾ ਸਕਦੇ ਹਨ | ਵੋਟਰਾਂ ਨੂੰ ਗਣਨਾ ਫਾਰਮ ਵਿੱਚ ਆਪਣਾ ਸਹੀ ਮੋਬਾਈਲ ਨੰਬਰ ਦਰਜ ਕਰਨ ਅਤੇ ਹਾਲੀਆ ਰੰਗੀਨ ਫ਼ੋਟੋ ਲਗਾਉਣ ਦੀ ਵੀ ਅਪੀਲ ਕੀਤੀ ਗਈ ਹੈ |

ਪਿਛਲੀ ਖ਼ਬਰ ਮੋਹਨ ਸ਼ਰਮਾ ਦੀ ਕਹਾਣੀ 'ਸਫ਼ਰ' 'ਤੇ ਬਣੇਗੀ ਫ਼ਿਲਮ <br/> ਅਗਲੀ ਖ਼ਬਰ ਕਿੱਤਾ ਅਗਵਾਈ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।