29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਚੇਅਰਮੈਨ ਈਲਵਾਲ ਨੇ ਮਜ਼ਦੂਰ ਯੂਨੀਅਨ ਦੇ ਦਫ਼ਤਰ ਪੁੱਜ ਕੇ ਨਵੇਂ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 10-06-2026
ਸੰਗਰੂਰ, 9 ਜੂਨ (ਧੀਰਜ ਪਸ਼ੌਰੀਆ) - ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਅਨਾਜ ਮੰਡੀ ਮਜ਼ਦੂਰ ਯੂਨੀਅਨ ਸੰਗਰੂਰ ਦੇ ਦਫ਼ਤਰ ਪੁੱਜ ਕੇ ਯੂਨੀਅਨ ਦੇ ਨਵੇਂ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ | ਇਸ ਤੋਂ ਪਹਿਲਾਂ ਅਨਾਜ ਮੰਡੀ ਯੂਨੀਅਨ ਦੇ ਨਵੇਂ ਬਣੇ ਪ੍ਰਧਾਨ ਨਰੇਸ਼ ਕੁਮਾਰ ਕਾਲਾ ਅਤੇ ਯੂਨੀਅਨ ਦੇ ਸੂਬਾ ਚੇਅਰਮੈਨ ਰਾਜ ਕੁਮਾਰ ਰਾਜੂ ਨੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਦਾ ਸਵਾਗਤ ਕਰਦਿਆਂ ਕਿਹਾ ਕਿ ਮੰਡੀ ਮਜ਼ਦੂਰਾਂ ਵੱਲੋਂ ਹਮੇਸ਼ਾ ਹੀ ਅਨਾਜ ਮੰਡੀ ਦੇ ਸੀਜਨਾ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਨ ਲਈ ਪੂਰਾ ਸਾਥ ਦਿੱਤਾ ਜਾਂਦਾ ਹੈ | ਮੰਡੀ ਮਜ਼ਦੂਰ ਯੂਨੀਅਨ ਦੇ ਨਵੇਂ ਬਣੇ ਪ੍ਰਧਾਨ ਨਰੇਸ਼ ਕੁਮਾਰ ਕਾਲਾ ਨੂੰ ਸਨਮਾਨਿਤ ਕਰਨ ਤੋਂ ਬਾਅਦ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਨਾਲ ਮੰਡੀ ਦੇ ਮਜ਼ਦੂਰ ਵੀ ਮੰਡੀਕਰਨ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੁੱਝ ਸਮਾਂ ਪਹਿਲਾਂ ਹੀ ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਵਿੱਚ ਵਾਧਾ ਕੀਤਾ ਗਿਆ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਹੀ ਮਜ਼ਦੂਰਾਂ ਦੇ ਨਾਲ ਖੜੀ ਹੈ | ਅਕਾਂਉਟੈਂਟ ਯੂਨੀਅਨ ਅਨਾਜ ਮੰਡੀ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਤਿਵਾੜੀ ਨੇ ਕਿਹਾ ਕਿ ਮੰਡੀ ਮਜ਼ਦੂਰ ਹਮੇਸ਼ਾ ਹੀ ਮੰਡੀ ਦਾ ਸਾਥ ਦਿੰਦੇ ਆਏ ਹਨ | ਇਸ ਮੌਕੇ ਰਜਿੰਦਰ ਕੁਮਾਰ ਵਾਈਸ ਪ੍ਰਧਾਨ, ਅੰਕਿਤ ਬਬੂਆ ਮੀਤ ਪ੍ਰਧਾਨ, ਤਰਸੇਮ ਲਾਲ ਸੈਕਟਰੀ, ਕੁਲਦੀਪ ਸਿੰਘ ਖ਼ਜ਼ਾਨਚੀ ਤੋਂ ਇਲਾਵਾ ਕਮੇਟੀ ਵਿੱਚ ਮੈਂਬਰ ਵਜੋਂ ਲਏ ਗਏ ਜੋਗਿੰਦਰ ਯਾਦਵ, ਯਾਦ ਰਾਮ, ਵਿਨੋਦ ਮੰਡਲ, ਰਜਿੰਦਰ ਰਾਮ, ਕੌਰ ਸਿੰਘ, ਸੰਜੀਵ ਕੁਮਾਰ, ਸਰੇਸ਼ ਕੁਮਾਰ, ਪਵਨ ਕੁਮਾਰ, ਬੱਚੀ ਪੇਂਟਰ, ਬੱਲੀ ਰਾਮ ਅਤੇ ਸੋਮਨਾਥ ਮੌਜੂਦ ਸਨ |

ਪਿਛਲੀ ਖ਼ਬਰ ਪਰਮਿੰਦਰ ਕੌਰ ਬਰਾੜ ਨੂੰ ਹਲਕਾ ਸੁਨਾਮ ਤੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਨਿਯੁਕਤ ਕੀਤਾ <br/> ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ-ਭਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।