29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮਨਰੇਗਾ ਕਰਮਚਾਰੀਆਂ ਨੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦੇ ਕੇ ਵਿਭਾਗੀ ਚਿੱਠੀਆਂ ਸਾੜੀਆਂ <br/>

ਅਜੀਤ ਡੈਸਕ 11-06-2026
ਸੰਗਰੂਰ, 10 ਜੂਨ (ਦਮਨਜੀਤ ਸਿੰਘ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਤਹਿਤ ਆਰਜ਼ੀ ਅਸਾਮੀਆਂ 'ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰ ਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ਾਂ ਦੀ ਲੜੀ ਤਹਿਤ ਅੱਜ ਬਲਾਕ ਪੱਧਰੀ ਧਰਨਾ 9ਵੇਂ ਦਿਨ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਾਹਮਣੇ ਜਾਰੀ ਰਿਹਾ | ਇਸ ਸਮੇਂ ਵਿਭਾਗ ਵਲੋਂ 9 ਜੂਨ ਨੂੰ ਨਰੇਗਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਨਰੇਗਾ ਦੇ ਕੰਮਾਂ ਦੀ ਪ੍ਰਗਤੀ ਦੇ ਮਾੜਾ ਪ੍ਰਭਾਵ ਪੈਣ ਦਾ ਹਵਾਲਾ ਦੇ ਕੇ ਨਰੇਗਾ ਦੇ ਕੰਮ ਚਲਾਉਣ ਦਾ ਅਧਿਕਾਰ ਪੰਜਾਬ ਸਟੇਟ ਰੂਰਲ ਲਿਵਲੀਹੁੱਡ ਮਿਸ਼ਨ ਦੇ ਵਰਕਰਾਂ ਰਾਹੀਂ ਕਰਵਾਉਣ ਦੇ ਕੱਢੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ | ਆਗੂਆਂ ਵਲੋਂ ਦੱਸਿਆ ਗਿਆ ਕਿ ਅਜਿਹੇ ਪੱਤਰ ਕੱਢਣ ਦਾ ਸਿੱਧਾ ਮਤਲਬ ਹੈ ਕਿ ਵਿਭਾਗ 'ਤੇ ਧਰਨੇ ਦਾ ਵੱਡਾ ਪ੍ਰਭਾਵ ਹੈ | ਕਰਮਚਾਰੀ ਅਜਿਹੇ ਪੱਤਰਾਂ ਤੋਂ ਡਰਨ ਵਾਲੇ ਨਹੀਂ ਹਨ | ਪਿਛਲੇ ਹਫ਼ਤੇ 1 ਜੂਨ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਹੋਈ ਪੈਨਲ ਮੀਟਿੰਗ ਵਿਚ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਅਗਲੇ ਦੋ ਦਿਨਾਂ ਵਿਚ ਪ੍ਰੋਸੋਨਲ ਵਿਭਾਗ ਤੋਂ ਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ 'ਚ ਮਰਜ਼ ਕਰ ਕੇ ਪੱਕੇ ਕਰਨ ਦਾ ਕੋਈ ਹੱਲ ਲੱਭ ਕੇ ਲਿਆਉਣਗੇ, ਪ੍ਰੰਤੂ ਅੱਜ 9 ਜੂਨ ਹੋ ਚੁੱਕੀ ਹੈ ਫਿਰ ਵੀ ਨਾ ਤਾਂ ਕੋਈ ਅਫ਼ਸਰ ਇਸ ਮਸਲੇ ਨੂੰ ਸੁਲਝਾਉਣ ਲਈ ਕੁੱਝ ਕਰ ਰਿਹਾ ਹੈ ਅਤੇ ਨਾ ਹੀ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਯੂਨੀਅਨ ਨੂੰ ਕੋਈ ਆਗਾਮੀ ਮੀਟਿੰਗ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ | ਯੂਨੀਅਨ ਨੇ ਆਪਣੇ ਫ਼ੈਸਲੇ ਮੁਤਾਬਿਕ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ, ਚੇਅਰਮੈਨਾਂ ਅਤੇ ਹਲਕਾ ਇੰਚਾਰਜਾਂ ਨੂੰ ਮੰਗ ਪੱਤਰ ਦਿੱਤੇ ਹਨ | ਹਰ ਇੱਕ ਆਗੂ ਨੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ 'ਤੇ ਪੂਰਨ ਸਹਿਮਤੀ ਪ੍ਰਗਟ ਕੀਤੀ ਹੈ ਅਤੇ ਕਈ ਆਗੂਆਂ ਨੇ ਪੰਚਾਇਤ ਮੰਤਰੀ ਨੂੰ ਫ਼ੋਨ ਵੀ ਕੀਤੇ ਹਨ | ਇਸ ਸਮੇਂ ਰਣਧੀਰ ਸਿੰਘ, ਅਮਨਦੀਪ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ, ਸੰਦੀਪ ਸਿੰਘ, ਗੁਰਮੀਤ ਸਿੰਘ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਗੁਰਜੀਤ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਅੱਤ ਦੀ ਗਰਮੀ 'ਚ ਦੂਜੇ ਦਿਨ ਵੀ ਟਾਵਰ 'ਤੇ ਚੜਿ੍ਹਆ ਰਿਹਾ ਬੇਰੁਜ਼ਗਾਰ ਅਧਿਆਪਕ <br/> ਅਗਲੀ ਖ਼ਬਰ ਪਾਵਰਕਾਮ ਦੇ ਪੈਨਸ਼ਨਰਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ ਤੇ ਕੀਤੀ ਨਾਅਰੇਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।