29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਨੰੂ ਸਹਿਯੋਗ ਦਾ ਦਿੱਤਾ ਸੱਦਾ

ਅਜੀਤ ਡੈਸਕ 11-06-2026
ਸੰਗਰੂਰ, 10 ਜੂਨ (ਚੌਧਰੀ ਨੰਦ ਲਾਲ ਗਾਂਧੀ) - ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਕੌਰ ਗਰੇਵਾਲ ਨੇ ਕਿਹਾ ਹੈ ਕਿ ਉਹ ਜ਼ਿਲ੍ਹੇ ਦੀਆਂ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਹਨ | ਅੱਜ ਇੱਥੇ 'ਅਜੀਤ' ਉਪ ਦਫ਼ਤਰ ਪਹੁੰਚੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਇਸ ਜ਼ਿਲ੍ਹੇ ਦੀਆਂ ਸਮੱਸਿਆਵਾਂ 'ਚੋਂ ਇਕ ਅਹਿਮ ਸਮੱਸਿਆ ਸਫ਼ਾਈ ਦੀ ਹੈ ਅਤੇ ਉਹ ਇਸ ਮੁੱਦੇ ਨੰੂ ਲੈ ਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੀ ਮੀਟਿੰਗ ਜਲਦੀ ਬੁਲਾ ਰਹੇ ਹਨ | ਜ਼ਿਲ੍ਹਾ ਪੁਲਿਸ ਮੁਖੀ ਡਾ: ਗਰੇਵਾਲ ਨੇ ਜ਼ਿਲ੍ਹੇ ਦੇ ਸਮਾਜ ਸੇਵਕਾਂ ਅਤੇ ਵੱ-ਵੱਖ ਜਥੇਬੰਦੀਆਂ ਨੰੂ ਜ਼ਿਲ੍ਹੇ 'ਚੋਂ ਨਸ਼ੇ ਦਾ ਕੋਹੜ ਖ਼ਤਮ ਕਰਨ ਲਈ ਸਹਿਯੋਗ ਦਾ ਸੱਦਾ ਦਿੱਤਾ | ਸੂਬਾਈ ਪੈਨਸ਼ਨਰਜ਼ ਆਗੂ ਰਾਜ ਕੁਮਾਰ ਅਰੋੜਾ ਵਲੋਂ ਖ਼ੂਬਸੂਰਤੀ ਨਾਲ ਕੀਤੇ ਮੰਚ ਸੰਚਾਲਨ ਦੌਰਾਨ ਅਜੀਤ ਉਪ ਦਫ਼ਤਰ ਸੰਗਰੂਰ ਦੇ ਇੰਚਾਰਜ਼ ਸੁਖਵਿੰਦਰ ਸਿੰਘ ਫੁੱਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਐਸ.ਐਸ. ਢੀਂਡਸਾ, ਸਾਬਕਾ ਐਡੀਸ਼ਨਲ ਸੈਸ਼ਨ ਜੱਜ ਮਹਿੰਦਰਪਾਲ ਸਿੰਘ ਪਾਹਵਾ ਐਡਵੋਕੇਟ, ਸੁਰਜੀਤ ਸਿੰਘ ਗਰੇਵਾਲ ਐਡਵੋਕੇਟ, ਲਲਿਤ ਗਰਗ ਐਡਵੋਕੇਟ, ਨਰਿੰਦਰਪਾਲ ਸਿੰਘ ਸਾਹਨੀ ਐਡਵੋਕੇਟ, ਅਸ਼ੋਕ ਬਾਂਸਲ ਐਡਵੋਕੇਟ, ਡਾ: ਐਚ.ਐਸ. ਬਾਲੀ ਸਾਬਕਾ ਡਾਇਰੈਕਟਰ ਸਿਹਤ ਵਿਭਾਗ ਪੰਜਾਬ, ਡਾ: ਕਿਰਨਜੋਤ ਕੌਰ ਬਾਲੀ ਸਾਬਕਾ ਸਿਵਲ ਸਰਜਨ, ਨਾਮਵਰ ਲੇਖਕ, ਰਾਜਪੁਰਸ਼ਕਾਰ ਵਿਜੇਤਾ ਅਤੇ ਚਿੰਤਕ ਮੋਹਨ ਸ਼ਰਮਾ, ਰੋਟਰੀ ਕਲੱਬ ਦੇ ਸੀਨੀਅਰ ਆਗੂ ਘਣਸ਼ਿਆਮ ਕਾਂਸਲ, ਨਾਮਵਰ ਸਮਾਜ ਸੇਵੀ ਡਾ: ਏ.ਐਸ.ਮਾਨ, ਹਰਜੀਤ ਸਿੰਘ ਢੀਂਗਰਾ, ਕੁਲਵਿੰਦਰ ਕੌਰ ਢੀਂਗਰਾ, ਡਾ: ਜੋਤੀ ਗੁਪਤਾ, ਸ਼ਸੀ ਬਾਲਾ, ਬਲਰਾਜ ਓਬਰਾਏ ਬਾਜੀ, ਅਵਤਾਰ ਸਿੰਘ ਈਲਵਾਲ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ, ਭੁਪਿੰਦਰ ਸਿੰਘ ਨਹਿਲ ਪ੍ਰਧਾਨ ਨਗਰ ਕੌਂਸਲ, ਜਸਵਿੰਦਰ ਸਿੰਘ ਪਿ੍ੰਸ ਪ੍ਰਧਾਨ ਵਪਾਰ ਮੰਡਲ, ਡਾ: ਨਰਵਿੰਦਰ ਕੌਂਸਲ ਪ੍ਰਧਾਨ ਸੀਨੀਅਰ ਸਿਟੀਜਨ ਭਲਾਈ ਸੰਸਥਾ ਅਤੇ ਜਨਰਲ ਸਕੱਤਰ ਜਗਜੀਤ ਸਿੰਘ ਜੱਸੜ, ਜਗਨ ਨਾਥ ਗੋਇਲ ਪ੍ਰਧਾਨ ਲਾਇਨਜ਼ ਕਲੱਬ ਸੰਗਰੂਰ ਗਰੇਟਰ, ਦਲਬਾਰ ਸਿੰਘ ਚੱਠੇ ਪ੍ਰਧਾਨ ਸਾਹਿਤ ਸਦਨ ਸੰਗਰੂਰ ਅਤੇ ਬਲਵੰਤ ਸਿੰਘ ਜੋਗਾ ਚੇਅਰਮੈਨ ਨੇ ਜ਼ਿਲ੍ਹਾ ਸੰਗਰੂਰ ਦੇ ਇਨ੍ਹਾਂ ਦੋਨਾਂ ਨਵੇਂ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਆਸ ਪ੍ਰਗਟ ਕੀਤੀ ਕਿ ਇਹ ਅਧਿਕਾਰੀ ਲੋਕਾਂ ਨੰੂ ਵੱਖ-ਵੱਖ ਸਮੱਸਿਆਵਾਂ ਤੋਂ ਰਾਹਤ ਦਿਵਾਉਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਨਫੋਟੈੱਕ ਪੰਜਾਬ ਦੇ ਚੇਅਰਮੈਨ ਡਾ: ਗੁਨਿੰਦਰਜੀਤ ਸਿੰਘ ਜਵੰਧਾ ਚੇਅਰਮੈਨ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਟ, ਡਾ: ਹਰਪ੍ਰੀਤ ਕੌਰ ਖ਼ਾਲਸਾ, ਕੁਲਵੰਤ ਕਸ਼ਕ, ਬਹਾਦਰ ਸਿੰਘ ਰਾਓ ਸਾਬਕਾ ਡੀ.ਐਸ.ਪੀ., ਅਨੌਖ ਸਿੰਘ ਵਿਰਕ, ਸ੍ਰੀਮਤੀ ਚੰਚਲ, ਤਿਲਕ ਸਤੀਜਾ, ਤੇਜਿੰਦਰਪਾਲ ਸਿੰਘ ਵਿੱਕੀ, ਬਬਲੀਸ਼ ਗਰਗ, ਵਿਸ਼ਾਲ ਗੁਪਤਾ ਬਲਾਕ ਪ੍ਰਧਾਨ ਸਨਅਤਕਾਰ ਐਸੋਸੀਏਸ਼ਨ ਆਦਿ ਮੌਜੂਦ ਸਨ | 'ਅਜੀਤ' ਦੇ ਸਟਾਫ਼ ਰਿਪੋਰਟਰ ਦਮਨਜੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਬਲਾਕ ਧੂਰੀ 'ਚ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨਾਂ ਵਲੋਂ ਭਰਵਾਂ ਹੁੰਗਾਰਾ ਅਗਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਨੇ 6 ਕਰੋੜੀ ਨਹਿਰੀ ਜਲ ਯੋਜਨਾ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।