29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਅਰੋੜਾ ਵੈੱਲਫੇਅਰ ਸਭਾ ਵਲੋਂ ਸਮਾਜ ਸੇਵਿਕਾ ਪ੍ਰੀਤੀ ਮਹੰਤ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 11-06-2026
ਸੰਗਰੂਰ, 10 ਜੂਨ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਹਰੇੜੀ ਰੋਡ ਵਿਖੇ ਮਹੰਤਾਂ ਦੇ ਡੇਰੇ 'ਤੇ ਸਮਾਜ ਸੇਵਿਕਾ ਲੋਕ ਭਲਾਈ ਅਤੇ ਲੋੜਵੰਦਾਂ ਦੀ ਸਹਾਇਤਾ ਨੂੰ ਸਮਰਪਿਤ ਪ੍ਰੀਤੀ ਮਹੰਤ ਨੂੰ ਉਨ੍ਹਾਂ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਦਿੱਤੇ ਜਾ ਰਹੇ ਯੋਗਦਾਨ ਲਈ ਅਰੋੜਾ ਵੈੱਲਫੇਅਰ ਸਭਾ ਦੇ ਪ੍ਰਧਾਨ ਐਡਵੋਕੇਟ ਨਰੇਸ਼ ਜੁਨੇਜਾ, ਜਨਰਲ ਸਕੱਤਰ ਤਰਸੇਮ ਕਾਲੜਾ, ਚੇਅਰਮੈਨ ਜਗਦੀਸ਼ ਕਾਲੜਾ, ਉਪ ਪ੍ਰਧਾਨ ਦੀਪਕ ਹੰਸ, ਰਾਕੇਸ਼ ਥਰੇਜਾ, ਬੀ.ਡੀ.ਅਰੋੜਾ, ਸਲਾਹਕਾਰ ਪੂਰਨ ਅਰੋੜਾ ਵਿਸ਼ੇਸ਼ ਤੌਰ 'ਤੇ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਵਲੋਂ ਸਨਮਾਨਿਤ ਕੀਤਾ ਗਿਆ | ਪ੍ਰਧਾਨ ਨਰੇਸ਼ ਜੁਨੇਜਾ ਐਡਵੋਕੇਟ, ਜਨਰਲ ਸਕੱਤਰ ਤਰਸੇਮ ਕਾਲੜਾ, ਚੇਅਰਮੈਨ ਜਗਦੀਸ਼ ਕਾਲੜਾ ਨੇ ਕਿਹਾ ਕਿ ਸਭਾ ਵੱਲੋਂ ਸਮੇਂ ਸਮੇਂ ਤੇ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ | ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਜੋ ਕਿ ਅਰੋੜਾ ਸਭਾ ਦੇ ਨਾਲ ਵੀ ਸਬੰਧਤ ਹਨ, ਨੇ ਕਿਹਾ ਕਿ ਉੱਘੀ ਸਮਾਜ ਸੇਵਿਕਾ ਪ੍ਰੀਤੀ ਮਹੰਤ ਅਤੇ ਉਨ੍ਹਾਂ ਦੇ ਚੇਲਿਆਂ ਵੱਲੋਂ ਇਲਾਕੇ ਵਿੱਚ ਜਿੰਨੇ ਵੀ ਧਾਰਮਿਕ, ਸਮਾਜਿਕ ਕੰਮ ਹੁੰਦੇ ਹਨ ਉਨ੍ਹਾਂ ਵਿੱਚ ਸ਼ਮੂਲੀਅਤ ਕੀਤੀ ਜਾਂਦੀ ਹੈ, ਗਰੀਬ ਲੜਕੀਆਂ ਦੀਆਂ ਸ਼ਾਦੀਆਂ, ਲੋੜਵੰਦਾਂ ਨੂੰ ਰਾਸ਼ਨ, ਗਊਸ਼ਾਲਾ ਵਿੱਚ ਗਊਆਂ ਦੀ ਰੱਖਿਆ ਲਈ ਸਹਾਇਤਾ, ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਲੋੜੀਂਦੀ ਸਮਗਰੀ ਮੁਹੱਈਆ ਕੀਤੀ ਜਾਂਦੀ ਹੈ | ਇਸ ਮੌਕੇ ਤੇ ਸਮਾਜ ਸੇਵਿਕਾ ਪ੍ਰੀਤੀ ਮਹੰਤ ਨੇ ਅਰੋੜਾ ਵੈੱਲਫੇਅਰ ਸਭਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਮੁਲਾਜ਼ਮਾਂ 'ਤੇ 'ਆਪ' ਸਰਕਾਰ ਵਲੋਂ ਕੀਤਾ ਤਸ਼ੱਦਦ ਨਿੰਦਣਯੋਗ- ਬਨੀ ਖਹਿਰਾ <br/> ਅਗਲੀ ਖ਼ਬਰ ਅੱਜ ਦੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਧਰਨੇ ਸੰਬੰਧੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।