ਲਹਿਰਾਗਾਗਾ, 10 ਜੂਨ (ਅਸ਼ੋਕ ਗਰਗ) - ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਲਹਿਰਾ ਮੰਡੀ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੋ ਰੋਜ਼ਾ ਧਾਰਮਿਕ ਸਮਾਗਮ ਅਨਾਜ ਮੰਡੀ ਲਹਿਰਾਗਾਗਾ ਵਿਖੇ ਕਰਵਾਇਆ ਗਿਆ | ਇਸ ਸਮਾਗਮ ਵਿਚ ਸੰਤ ਬਾਬਾ ਜੀਵਨ ਸਿੰਘ ਬਗੀਚੀ ਵਾਲੇ ਅਤੇ ਇਲਾਕੇ ਦੇ ਪ੍ਰਸਿੱਧ ਜਥਿਆਂ ਨੇ ਗੁਰਬਾਣੀ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ | ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ, ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲ ਇੰਦਰ ਸਿੰਘ ਸਿੱਧੂ, ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਦੁਰਲਭ ਸਿੰਘ ਸਿੱਧੂ, ਸਮ ਮੇਕ ਸਿੰਘ ਹੈਨਰੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਨੇ ਅਨਾਜ ਮੰਡੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰੀ ਅਤੇ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਲਹਿਰਾਗਾਗਾ ਦੇ ਰਸੀਵਰ ਰਾਜਿੰਦਰ ਸਿੰਘ ਬਿੱਟੂ, ਇੰਦਰਜੀਤ ਸਿੰਘ ਬੇਦੀ, ਗੁਰਨਾਮ ਸਿੰਘ ਨੰਬਰਦਾਰ, ਗੁਰਮੇਲ ਸਿੰਘ ਖਾਈ ਜਗਤਾਰ ਸਿੰਘ ਭੁੱਲਰ, ਜਸਵੰਤ ਸਿੰਘ ਹੈਪੀ, ਅਵਤਾਰ ਸਿੰਘ ਸੱਗੂ, ਪ੍ਰਦੀਪ ਸਿੰਘ, ਸੁਰਿੰਦਰ ਬਾਵਾ, ਜਗਸੀਰ ਸਿੰਘ, ਮਿਸਤਰੀ ਗੁਰਪ੍ਰੀਤ ਸਿੰਘ, ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਅਮਰਜੀਤ ਸਿੰਘ ਮੌਜੂਦ ਸਨ | ਸਮਾਗਮ ਦੇ ਮੁੱਖ ਪ੍ਰਬੰਧਕ ਰਜਿੰਦਰ ਸਿੰਘ ਬਿੱਟੂ ਨੇ ਇਸ ਸਮਾਗਮ ਸਫਲ ਬਣਾਉਣ ਲਈ ਸਭ ਦਾ ਧੰਨਵਾਦ ਕੀਤਾ |