ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਦਫ਼ਤਰ ਦੇ 2 ਜੂਨ ਦੇ ਪੱਤਰ ਨੰਬਰ ਐਲ ਸੀ-3/ਸੀ ਐਮ ਓ/34 ਅਨੁਸਾਰ ਆਮ ਆਦਮੀ ਪਾਰਟੀ ਨਾਲ ਪਿਛਲੇ ਲੰਮੇ ਸਮੇਂ ਤੋਂ ਜੁੜੇ ਹੋਏ ਪਾਰਟੀ ਦੇ ਸਰਗਰਮ ਅਤੇ ਮਿਹਨਤੀ ਵਰਕਰ ਜੈ ਦੇਵ ਸ਼ਰਮਾ ਰਾਮਗੜ ਜਵੰਧਾ ਨੂੰ ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦਾ ਜ਼ਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਨਵ ਨਿਯੁਕਤ ਜ਼ਿਲ੍ਹਾ ਚੇਅਰਮੈਨ ਬ੍ਰਾਹਮਣ ਭਲਾਈ ਬੋਰਡ ਸੰਗਰੂਰ ਜੈ ਦੇਵ ਸ਼ਰਮਾ ਨੇ ਆਪਣੀ ਇਸ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬ੍ਰਾਹਮਣ ਸਮਾਜ ਦੇ ਭਲੇ ਲਈ ਹਰ ਸੰਭਵ ਯਤਨ ਕਰਨਗੇ | ਜੈ ਦੇਵ ਸ਼ਰਮਾ ਨੂੰ ਇਸ ਨਿਯੁਕਤੀ ਲਈ ਜਗਦੀਪ ਭਾਰਦਵਾਜ, ਗੋਪਾਲ ਸ਼ਰਮਾ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਨਰਿੰਦਰਪਾਲ ਸਕੱਤਰ ਮਾਰਕੀਟ ਕਮੇਟੀ ਸੁਨਾਮ, ਸੰਦੀਪ ਸ਼ਰਮਾ, ਰਵੀ ਕੁਮਾਰ ਅਤੇ ਗਵਰਧਨ ਸ਼ਰਮਾ ਆਦਿ ਨੇ ਵਧਾਈ ਦਿੱਤੀ |