30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮਨਦੀਪ ਸਿੰਘ ਜੋਸ਼ਨ ਕੰਬੋਜ ਭਲਾਈ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ <br/>

ਅਜੀਤ ਡੈਸਕ 11-06-2026
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੰਬੋਜ ਭਲਾਈ ਬੋਰਡ ਦੇ ਸੂਬਾਈ ਅਹੁਦੇਦਾਰ ਅਤੇ ਮੈਂਬਰ ਨਿਯੁਕਤ ਕਰਦਿਆਂ ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਅਤੇ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਮਨਦੀਪ ਸਿੰਘ ਜੋਸ਼ਨ ਸੁਨਾਮ ਨੂੰ ਕੰਬੋਜ ਭਲਾਈ ਬੋਰਡ ਦੇ ਜ਼ਿਲ੍ਹਾ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਨਵ ਨਿਯੁਕਤ ਜ਼ਿਲ੍ਹਾ ਚੇਅਰਮੈਨ ਕੰਬੋਜ ਭਲਾਈ ਬੋਰਡ ਸੰਗਰੂਰ ਮਨਦੀਪ ਸਿੰਘ ਨੇ ਆਪਣੀ ਇਸ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕੰਬੋਜ ਭਾਈਚਾਰੇ ਦੀ ਭਲਾਈ ਲਈ ਹਰ ਸੰਭਵ ਯਤਨ ਕਰਨਗੇ | ਉਨ੍ਹਾਂ ਕਿਹਾ ਕਿ ਕੰਬੋਜ ਭਾਈਚਾਰੇ ਨੇ ਪੰਜਾਬ ਦੀ ਆਰਥਿਕ ਉੱਨਤੀ ਵਿਚ ਵੱਡਾ ਯੋਗਦਾਨ ਪਾਇਆ ਹੈ ਅਤੇ ਦੇਸ ਦੀ ਆਜ਼ਾਦੀ ਲਈ ਵੀ ਇਸ ਭਾਈਚਾਰੇ ਦੇ ਸ਼ਹੀਦ ਊਧਮ ਸਿੰਘ ਵਲੋਂ ਕੀਤੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ , ਪਰ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਵਲੋਂ ਕਦੇ ਵੀ ਇਸ ਭਾਈਚਾਰੇ ਨਾਲ ਇਨਸਾਫ਼ ਨਹੀ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਸਰਕਾਰ ਤੋ ਇਸ ਭਾਈਚਾਰੇ ਦੀ ਭਲਾਈ ਦੀ ਆਸ ਬੱਝੀ ਹੈ |

ਪਿਛਲੀ ਖ਼ਬਰ ਜਾਤੀ-ਆਧਾਰਿਤ ਬੋਰਡ ਬੇਲੋੜੇ ਤੇ ਤਰਕਹੀਣ- ਪਾਲੀ ਰਾਮ ਬਾਂਸਲ <br/> ਅਗਲੀ ਖ਼ਬਰ ਬਰਸਾਤੀ ਮੌਸਮ ਤੋਂ ਪਹਿਲਾਂ ਬਚਾਓ ਪ੍ਰਬੰਧ ਮੁਕੰਮਲ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ- ਐਸ.ਡੀ.ਐਮ ਗਰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।