30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸਮਾਇਲ ਡੈਂਟਲ ਕਲੀਨਿਕ ਦਾ ਕੀਤਾ ਉਦਘਾਟਨ <br/>

ਅਜੀਤ ਡੈਸਕ 11-06-2026
ਲਹਿਰਾਗਾਗਾ, 10 ਜੂਨ (ਅਸ਼ੋਕ ਗਰਗ) - ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ ਸਮਾਇਲ ਡੈਂਟਲ ਕਲੀਨਿਕ ਦਾ ਉਦਘਾਟਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਕੀਤਾ ਗਿਆ | ਇਸ ਦੌਰਾਨ ਕਲੀਨਿਕ ਦੇ ਸੰਚਾਲਕ ਡਾ. ਸਲੋਨੀ ਦੁਆਰਾ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਫੁੱਲਾਂ ਦੇ ਗੁਲਦਸਤੇ ਨਾਲ ਨਿੱਘਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਮਾਇਲ ਡੈਂਟਲ ਕਲੀਨਿਕ ਆਧੁਨਿਕ ਤਕਨੀਕ ਅਤੇ ਤਜਰਬੇਕਾਰ ਸੇਵਾਵਾਂ ਰਾਹੀਂ ਇਲਾਕੇ ਦੇ ਲੋਕਾਂ ਨੂੰ ਉੱਚ ਪੱਧਰੀ ਦੰਦਾਂ ਦੀਆਂ ਸਿਹਤ ਸੇਵਾਵਾਂ ਮੁਹੱਈਆ ਦਿੱਤੀਆਂ ਜਾਣਗੀਆਂ | ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸੰਬੋਧਨ ਕਰਦਿਆਂ ਡਾ. ਸਾਲੋਨੀ ਨੂੰ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਕਿਹਾ ਕਿ ਸਿਹਤ ਖੇਤਰ 'ਚ ਨਿੱਜੀ ਸੰਸਥਾਵਾਂ ਦਾ ਯੋਗਦਾਨ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ | ਸਮਾਗਮ ਦੌਰਾਨ ਮਹਿਮਾਨਾਂ ਨੇ ਕਲੀਨਿਕ ਦਾ ਦੌਰਾ ਕਰ ਕੇ ਉੱਥੇ ਉਪਲਬਧ ਆਧੁਨਿਕ ਸਹੂਲਤਾਂ ਦੀ ਜਾਣਕਾਰੀ ਵੀ ਹਾਸਲ ਕੀਤੀ | ਅੰਤ ਵਿਚ ਡਾ. ਸਲੋਨੀ ਨੇ ਸਮਾਗਮ ਵਿਚ ਪਹੁੰਚੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਕਲੀਨਿਕ ਹਮੇਸ਼ਾ ਮਰੀਜ਼ਾਂ ਨੂੰ ਗੁਣਵੱਤਾ ਭਰੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਰਹੇਗਾ |

ਪਿਛਲੀ ਖ਼ਬਰ 19 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਚਾਰ ਨੌਜਵਾਨ ਕਾਬੂ <br/> ਅਗਲੀ ਖ਼ਬਰ ਜਾਤੀ-ਆਧਾਰਿਤ ਬੋਰਡ ਬੇਲੋੜੇ ਤੇ ਤਰਕਹੀਣ- ਪਾਲੀ ਰਾਮ ਬਾਂਸਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।