06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮੋਬਾਈਲ ਟਾਵਰ ਲਾਉਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਅਜੀਤ ਡੈਸਕ 12-06-2026
ਲੌਂਗੋਵਾਲ, 11 ਜੂਨ (ਸ਼ੇਰ ਸਿੰਘ ਖੰਨਾ, ਵਿਨੋਦ)-ਕਸਬਾ ਲੌਂਗੋਵਾਲ ਦੇ ਵਾਰਡ ਨੰਬਰ 2 ਦੇ ਵਾਸੀਆਂ ਨੇ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਮੋਬਾਈਲ ਟਾਵਰ ਲਗਾਏ ਜਾਣ ਦੇ ਵਿਰੋਧ ਵਿਚ ਵਾਰਡ ਦੇ ਕੌਂਸਲਰ ਗੁਰਮੇਲ ਸਿੰਘ ਚੋਟੀਆਂ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਵਿਚ ਮਹਿਲਾਵਾਂ, ਨੌਜਵਾਨਾਂ ਤੇ ਬਜ਼ੁਰਗਾਂ ਨੇ ਹਿੱਸਾ ਲੈਂਦਿਆਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਟਾਵਰ ਦੀ ਉਸਾਰੀ ਤੁਰੰਤ ਰੋਕਣ ਦੀ ਮੰਗ ਕੀਤੀ | ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਿਥੇ ਮੋਬਾਈਲ ਟਾਵਰ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਉਥੇ ਆਲੇ-ਦੁਆਲੇ ਵੱਡੀ ਗਿਣਤੀ ਵਿਚ ਰਿਹਾਇਸ਼ੀ ਮਕਾਨ, ਛੋਟੇ ਬੱਚੇ ਤੇ ਬਜ਼ੁਰਗ ਰਹਿੰਦੇ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਮੋਬਾਈਲ ਟਾਵਰਾਂ ਤੋਂ ਨਿਕਲਣ ਵਾਲੀ ਰੇਡੀਏਸ਼ਨ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾਂਦੀ ਹੈ ਅਤੇ ਇਲਾਕਾ ਵਾਸੀਆਂ ਨੂੰ ਡਰ ਹੈ ਕਿ ਇਸ ਨਾਲ ਭਵਿੱਖ ਵਿਚ ਸਿਹਤ ਸੰਬੰਧੀ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ | ਇਸ ਮੌਕੇ ਕੌਂਸਲਰ ਗੁਰਮੇਲ ਸਿੰਘ ਚੋਟੀਆਂ ਨੇ ਕਿਹਾ ਕਿ ਵਾਰਡ ਵਾਸੀਆਂ ਦੀਆਂ ਸਿਹਤ ਸੰਬੰਧੀ ਚਿੰਤਾਵਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਇਸ ਟਾਵਰ ਨੂੰ ਲੱਗਣ ਰੋਕਣ ਲਈ ਸਮੂਹ ਵਾਰਡ ਵਾਸੀਆਂ ਦੇ ਹਸਤਾਖਰਾਂ ਵਾਲੀ ਸ਼ਿਕਾਇਤ ਐਸ. ਡੀ. ਐਮ. ਸੰਗਰੂਰ ਤੇ ਡਿਪਟੀ ਕਮਿਸ਼ਨਰ ਸੰਗਰੂਰ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਵੀ ਭੇਜੀ ਹੈ | ਕੌਂਸਲਰ ਗੁਰਮੇਲ ਸਿੰਘ ਚੋਟੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੋਬਾਈਲ ਟਾਵਰ ਲਗਾਉਣ ਦਾ ਕੰਮ ਬੰਦ ਨਾ ਹੋਇਆ ਤਾਂ ਸਨਿਚਰਵਾਰ ਵਾਲੇ ਦਿਨ ਸਮੁੱਚੇ ਵਾਰਡ ਵਾਸੀਆਂ ਨੂੰ ਨਾਲ ਲੈ ਕੇ ਡਰੇਨ ਦਾ ਪੁਲ ਜਾਮ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਸਮੇਂ ਲਖਵੀਰ ਸਿੰਘ ਲੱਖੀ, ਚਮਕੌਰ ਸਿੰਘ, ਸਾਬਕਾ ਜੇ. ਈ. ਜੋਗਿੰਦਰ ਸਿੰਘ, ਨਾਇਬ ਸਿੰਘ, ਮਿਸਤਰੀ ਬਲੌਰ ਸਿੰਘ, ਲੀਲਾ ਸਿੰਘ, ਨਾਜਰ ਸਿੰਘ, ਗੁਰਪ੍ਰੀਤ ਸਿੰਘ ਸਮੇਤ ਵੜਿੰਗਗਿਣਤੀ ਵਿੱਚ ਵਾਰਡ ਦੀਆਂ ਅÏਰਤਾਂ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਦਾ ਫ਼ੈਸਲਾ ਅਗਲੀ ਖ਼ਬਰ ਡੀ. ਸੀ. ਮਲੇਰਕੋਟਲਾ ਵਲੋਂ ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।