07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਦੇਸ਼ ਦੀਆਂ ਸਮੂਹ ਰਾਜ ਸਰਕਾਰਾਂ ਨੂੰ ਅਪੀਲ ਕਰਾਂਗੇ ਕਿ ਉਹ ਮਨਰੇਗਾ ਸੰਬੰਧੀ ਕਾਨੂੰਨ ਵਿਚ ਮਜ਼ਦੂਰ ਪੱਖੀ ਸੰਸ਼ੋਧਨ ਕਰਨ-ਕੇ. ਐਨ. ਉਮੇਸ਼

ਅਜੀਤ ਡੈਸਕ 12-06-2026
ਸੰਗਰੂਰ, 11 ਜੂਨ (ਦਮਨਜੀਤ ਸਿੰਘ)-ਸੀ. ਪੀ. ਐਮ. ਦੀ ਆਲ ਇੰਡੀਆ ਸੈਂਟਰ ਕਮੇਟੀ ਦੇ ਮੈਂਬਰ ਕੇ. ਐਨ. ਉਮੇਸ਼ ਨੇ ਸੰਗਰੂਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਸਮੂਹ ਰਾਜਾਂ ਦੀਆਂ ਸਰਕਾਰਾਂ ਨੂੰ ਅਪੀਲ ਕਰਾਂਗੇ ਕਿ ਉਹ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਮਜ਼ਦੂਰ ਵਿਰੋਧੀ ਮਨਰੇਗਾ ਸੰਬੰਧੀ ਕਾਨੂੰਨ 'ਚ ਆਪਣੇ ਪੱਧਰ 'ਤੇ ਬਦਲਾਅ ਕਰਨ | ਉਨ੍ਹਾਂ ਕਿਹਾ ਕਿ ਰਾਜ ਸਰਕਾਰਾਂ ਨੂੰ ਸੰਵਿਧਾਨਿਕ ਅਧਿਕਾਰ ਮੌਜੂਦ ਹਨ ਕਿ ਉਹ ਕੇਂਦਰ ਸਰਕਾਰ ਦੇ ਕਿਸੇ ਵੀ ਕਾਨੂੰਨ ਵਿਚ ਆਪਣੇ ਪੱਧਰ 'ਤੇ ਬਦਲਾਅ ਕਰ ਸਕਦੀਆਂ ਹਨ | ਇਸੇ ਲਈ ਸੀ. ਪੀ. ਐਮ. ਦੀ ਕੇਂਦਰੀ ਕਮੇਟੀ ਵਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਕੇਂਦਰ ਦੇ ਮਨਰੇਗਾ ਸੰਬੰਧੀ ਕਾਨੂੰਨ ਦੇ ਖ਼ਿਲਾਫ਼ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਨੂੰ ਇਹ ਅਪੀਲ ਕੀਤੀ ਜਾਵੇਗੀ ਕਿ ਇਸ ਕਾਨੂੰਨ ਵਿਚ ਸੰਸ਼ੋਧਨ ਕਰ ਕੇ ਇਸ ਨੂੰ ਮੁਕੰਮਲ ਰੂਪ ਵਿਚ ਮਜ਼ਦੂਰ ਪੱਖੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਜਿਹੜੇ ਰਾਜਾਂ ਵਿਚ ਭਾਜਪਾ ਦੀਆਂ ਸਰਕਾਰਾਂ ਜਾਂ ਕਿਸੇ ਹੋਰ ਪਾਰਟੀਆਂ ਦੀਆਂ ਸਰਕਾਰਾਂ ਹਨ ਅਸੀਂ ਉਨ੍ਹਾਂ ਨੂੰ ਵੀ ਇਸ ਬਾਰੇ ਅਪੀਲਾਂ ਕਰਾਂਗੇ | ਰਾਜ ਸਰਕਾਰਾਂ ਕਿਸੇ ਵੀ ਕਾਨੂੰਨ ਸੰਵਿਧਾਨਿਕ ਅਧਿਕਾਰਾਂ ਤਹਿਤ ਲਚਕੀਲਾ ਬਣਾ ਸਕਦੀਆਂ ਹਨ | ਗੱਲਬਾਤ ਕਰਦਿਆਂ ਸੀ. ਪੀ. ਐਮ. ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਮਾਲਵੇ ਦੇ ਚਾਰ ਜ਼ਿਲਿ੍ਹਆਂ ਸੰਗਰੂਰ, ਬਰਨਾਲਾ, ਮਲੇਰਕੋਟਲਾ ਤੇ ਲੁਧਿਆਣਾ ਦੇ ਪਾਰਟੀ ਆਗੂਆਂ ਦੀ ਸਕੂਲਿੰਗ ਹੋਈ ਜਿਸ ਵਿਚ ਸਾਰੇ ਆਗੂਆਂ ਨੂੰ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਸੀ. ਪੀ. ਐਮ. ਦੇ ਆਗੂ ਡੈਪੂਟੇਸ਼ਨ ਦੇ ਰੂਪ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜਲਦ ਮਿਲਣਗੇ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਜਾਵੇਗੀ ਕਿ ਮਨਰੇਗਾ ਕਾਨੂੰਨ ਸੰਸ਼ੋਧਨ ਕਰ ਕੇ ਮਜ਼ਦੂਰ ਪੱਖੀ ਬਣਾਇਆ ਜਾਵੇ | ਸੇਖੋਂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਬਹੁਤ ਜ਼ਿਆਦਾ ਵਿਗੜ ਚੁੱਕੀ ਹੈ | ਆਰਡੀਐਕਸ 'ਤੇ ਵੱਡੇ ਪੱਧਰ 'ਤੇ ਨਸ਼ਿਆਂ ਦਾ ਬਰਾਮਦ ਹੋਣਾ ਗੰਭੀਰ ਸਥਿਤੀ ਵੱਲ ਇਸ਼ਾਰਾ ਕਰਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਫ਼ਿਰਕੂ ਸੋਚ ਤੇ ਨਸ਼ਿਆਂ ਰਾਹੀਂ ਭਟਕਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ | ਉਨ੍ਹਾਂ ਇਹ ਵੀ ਆਖਿਆ ਕਿ ਪੰਜਾਬ 'ਚ ਭਿ੍ਸ਼ਟਾਚਾਰ ਦਾ ਬੋਲ ਬਾਲਾ ਹੈ | ਪੰਜਾਬ ਵਿੱਚ ਭਿ੍ਸ਼ਟਾਚਾਰ ਨੂੰ ਨੱਥ ਪਾਉਣ ਲਈ ਬਣਿਆ ਵਿਜੀਲੈਂਸ ਵਿਭਾਗ ਖ਼ੁਦ ਭਿ੍ਸ਼ਟਾਚਾਰ ਦੇ ਦੋਸ਼ਾਂ ਤਹਿਤ ਸੀ. ਬੀ. ਆਈ. ਦੀ ਜਾਂਚ ਅਧੀਨ ਹੈ | ਇਸ ਮੌਕੇ ਕਾਮਰੇਡ ਜਤਿੰਦਰਪਾਲ ਸਿੰਘ ਮੀਤ ਪ੍ਰਧਾਨ ਸੀ. ਆਈ. ਟੀ. ਯੂ. ਪੰਜਾਬ, ਕਾਮਰੇਡ ਅਬਦੁਲ ਸਤਾਰ ਸੂਬਾ ਸਕੱਤਰੇਤ ਮੈਂਬਰ, ਕਾਮਰੇਡ ਚਮਕੌਰ ਸਿੰਘ ਖੇੜੀ ਜ਼ਿਲ੍ਹਾ ਸਕੱਤਰ ਸੀ. ਪੀ. ਆਈ. ਐਮ. ਸੰਗਰੂਰ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ, ਮਲੇਰਕੋਟਲਾ, ਬਰਨਾਲਾ ਤੇ ਲੁਧਿਆਣਾ ਦੇ ਆਗੂ ਵੀ ਮੌਜੂਦ ਸਨ |
ਪਿਛਲੀ ਖ਼ਬਰ ਸੰਗਰੂਰ ਦੇ ਵਿਰਾਸਤੀ ਬਨਾਸਰ ਬਾਗ਼ 'ਚ ਲਗਾਤਾਰ ਤੀਜੀ ਵਾਰ ਅੱਗ ਲਗਾਉਣ ਦੀ ਵਾਪਰੀ ਘਟਨਾ ਅਗਲੀ ਖ਼ਬਰ ਪਿੰਡ ਮਿਲਣੀ ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਮੰਤਰੀ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।