ਮਲੇਰਕੋਟਲਾ, 11 ਜੂਨ (ਮੁਹੰਮਦ ਹਨੀਫ਼ ਥਿੰਦ)-ਪੁਲਿਸ ਵਿਭਾਗ ਵਿਚ ਸ੍ਰੀ ਯਾਦਵਿੰਦਰ ਸਿੰਘ ਡੀ. ਐੱਸ. ਪੀ. (ਐਨ. ਡੀ. ਪੀ. ਐਸ (ਕਮ-ਪੀ. ਬੀ. ਆਈ) ਮਲੇਰਕੋਟਲਾ ਨੂੰ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਸਪੈਸ਼ਲ ਡੀ. ਜੀ. ਪੀ., ਸੀ. ਏ. ਡੀ. ਮੁਹਾਲੀ ਵਲੋਂ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ | ਯਾਦਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਜਿਥੇ ਮੈਡਮ ਗੁਰਪ੍ਰੀਤ ਕੌਰ ਦਿਓ ਦਾ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਮਲੇਰਕੋਟਲਾ ਦੇ ਐਸ. ਐਸ. ਪੀ. ਗੁਰਮੀਤ ਸਿੰਘ ਦਾ ਧੰਨਵਾਦ ਕਰਦਿਆਂ ਇਸ ਸਨਮਾਨ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਤੇ ਜ਼ਿਲ੍ਹੇ ਦੇ ਲੋਕਾਂ ਪ੍ਰਤੀ ਆਪਣੀ ਡਿਊਟੀ ਦੇ ਫ਼ਰਜ਼ਾਂ ਵਿਚ ਹੋਰ ਵੀ ਵਾਧਾ ਹੋਇਆ ਹੈ |