07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਭਵਾਨੀਗੜ੍ਹ ਵਾਸੀਆਂ ਦੇ ਸੰਘਰਸ਼ ਦੀ ਜਿੱਤ, ਬਾਲਦ ਕੈਂਚੀਆਂ ਦੇ ਪੁਲ ਹੇਠਾਂ ਸੜਕ ਦੇ ਨਿਰਮਾਣ ਦਾ ਕੰਮ ਹੋਇਆ ਸ਼ੁਰੂ

ਅਜੀਤ ਡੈਸਕ 12-06-2026
ਭਵਾਨੀਗੜ੍ਹ, 11 ਜੂਨ (ਲਖਵਿੰਦਰ ਪਾਲ ਗਰਗ)-ਸਥਾਨਕ ਬਾਲਦ ਕੈਂਚੀਆਂ ਦੇ ਪੁਲ ਹੇਠਾਂ ਸੜਕ ਦੀ ਖ਼ਰਾਬ ਹਾਲਤ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਪ੍ਰਸ਼ਾਸਨ ਤੇ ਨੈਸ਼ਨਲ ਹਾਈਵੇਅ ਅਥਾਰਿਟੀ ਵਲੋਂ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ | ਇਸ ਸੰਬੰਧੀ ਸਮਾਜ ਸੇਵੀ ਜਤਿੰਦਰ ਕਾਲੜਾ ਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਕਮਲ ਆਨੰਦ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਉਨ੍ਹਾਂ ਵਲੋਂ ਲੋਕਾਂ ਦੀ ਆਵਾਜ਼ ਨੂੰ ਚੁੱਕਣ ਲਈ ਤੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਹੀ ਪ੍ਰਸ਼ਾਸਨ ਹਰਕਤ 'ਚ ਆਇਆ | ਹੁਣ ਪ੍ਰਸ਼ਾਸਨ ਨੇ ਟੁੱਟੀ ਹੋਈ ਸੜਕ ਦਾ ਕੰਮ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਹੁਣ ਸੜਕ ਨੂੰ ਮਜ਼ਬੂਤ ਤੇ ਟਿਕਾਊ ਬਣਾਉਣ ਲਈ ਹੈਵੀ ਡਿਊਟੀ ਇੰਟਰਲਾਕਿੰਗ ਇੱਟਾਂ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੀਂਹ ਦੇ ਪਾਣੀ ਕਾਰਨ ਸੜਕ ਦੇ ਵਾਰ-ਵਾਰ ਖ਼ਰਾਬ ਹੋਣ ਦੀ ਸਮੱਸਿਆ ਤੋਂ ਹੁਣ ਕਾਫ਼ੀ ਹੱਦ ਤੱਕ ਨਿਜਾਤ ਮਿਲੇਗੀ | ਇਸ ਤੋਂ ਇਲਾਵਾ ਹਾਈਵੇਅ ਕੋਲੋਂ ਲੱਗਦੇ ਪਾਣੀ ਵਾਲੇ ਨਾਲਿਆਂ ਉੱਪਰ ਸਲੈਬਾਂ ਰੱਖਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਕੁੱਝ ਥਾਵਾਂ 'ਤੇ ਨਵੀਆਂ ਸੀਵਰੇਜ ਲਾਈਨਾਂ ਪਾਉਣ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਤੇ ਸ਼ਹਿਰ ਵਾਸੀਆਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਿ ਨਿਰਮਾਣ ਕਾਰਜ ਸ਼ੁਰੂ ਹੋ ਗਏ ਹਨ, ਪਰ ਉਹ ਕੰਮ ਦੀ ਗੁਣਵੱਤਾ 'ਤੇ ਨਿਰੰਤਰ ਨਜ਼ਰ ਰੱਖਣਗੇ ਅਤੇ ਸ਼ਹਿਰ ਵਾਸੀਆਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਤੇ ਸੁਚੱਜੀ ਸੜਕ ਸਹੂਲਤ ਮਿਲਣ
ਪਿਛਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਸਿਟੀ ਪਾਰਕ ਮੂਹਰੇ ਲੱਗਣ ਵਾਲਾ ਧਰਨਾ ਕੀਤਾ ਮੁਲਤਵੀ ਅਗਲੀ ਖ਼ਬਰ ਗੜੇਮਾਰੀ ਪ੍ਰਭਾਵਿਤ ਕਿਸਾਨਾਂ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।