07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸਫੀ ਮੁਹੰਮਦ ਮੁਸਲਿਮ ਡਿਵੈਲਪਮੈਂਟ ਬੋਰਡ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ <br/>

ਅਜੀਤ ਡੈਸਕ 12-06-2026
ਸੰਗਰੂਰ, 11 ਜੂਨ (ਧੀਰਜ ਪਸੋਰੀਆ) - ਸੰਗਰੂਰ ਦੇ ਆਮ ਆਦਮੀ ਪਾਰਟੀ ਆਗੂ ਸਫੀ ਮੁਹੰਮਦ ਨੂੰ ਮੁਸਲਿਮ ਡਿਵੈਲਪਮੈਂਟ ਬੋਰਡ ਜ਼ਿਲ੍ਹਾ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਸੂਬਾ ਚੇਅਰਮੈਨ ਅਬਦੁਲ ਬਾਰੀ ਸੁਲਮਾਨੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਹੀ ਹੈ | ਜੇਕਰ ਯੋਗ ਹੈ ਕਿ ਸਫੀ ਮੁਹੰਮਦ ਪਾਰਟੀ ਦੇ ਫਾਊਾਡਰ ਮੈਂਬਰ ਹਨ ਅਤੇ ਸ਼ੁਰੂ ਤੋਂ ਹੀ ਪਾਰਟੀ ਦੀ ਸੇਵਾ ਕਰ ਰਹੇ ਹਨ ਅਤੇ ਪਾਰਟੀ ਦੇ ਮੁਸਲਿਮ ਵਿੰਗ ਦੇ ਜ਼ਿਲ੍ਹਾ ਸੈਕਟਰੀ ਦੇ ਅਹੁਦੇ ਤੇ ਕੰਮ ਕਰ ਚੁੱਕੇ ਹਨ | ਸਫੀ ਮੁਹੰਮਦ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਦੋ ਸਾਲ ਪ੍ਰਧਾਨ ਵੀ ਰਹਿ ਚੁੱਕੇ ਹਨ | ਸਫੀ ਮੁਹੰਮਦ ਦੀ ਇਸ ਨਿਯੁਕਤੀ 'ਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਪਾਰਟੀ ਆਗੂ ਟਿੰਕਲ ਗਰਗ, ਅਕਾਊਾਟੈਂਟ ਯੂਨੀਅਨ ਅਨਾਜ ਮੰਡੀ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਤਿਵਾੜੀ, ਆਪ ਆਗੂ ਹਰਿੰਦਰ ਬਾਵਾ, ਆਪ ਆਗੂ ਹਰਦੀਪ ਬਾਹੀਆ, ਆਪ ਆਗੂ ਰਣਜੋਧ ਸਿੰਘ ਮੰਗਵਾਲ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ |

ਪਿਛਲੀ ਖ਼ਬਰ ਠੇਕੇਦਾਰ ਜਸਵਿੰਦਰ ਸਿੰਘ ਜੱਸੂ ਨੂੰ ਸਦਮਾ, ਪਿਤਾ ਜੰਗੀਰ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਮੰਨੀਆਂ ਮੰਗਾਂ ਦਾ ਜਲਦ ਨਿਪਟਾਰਾ ਕਰੇ ਸਹਿਕਾਰੀ ਸਭਾਵਾਂ ਦਾ ਰਜਿਸਟਰਾਰ- ਚੱਠਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।