ਖਨੌਰੀ, 11 ਜੂਨ (ਬਲਵਿੰਦਰ ਸਿੰਘ ਥਿੰਦ)-ਠੇਕੇਦਾਰ ਜਸਵਿੰਦਰ ਸਿੰਘ ਜੱਸੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਸ੍ਰੀ ਜੰਗੀਰ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਸ੍ਰੀ ਜੰਗੀਰ ਸਿੰਘ 88 ਸਾਲ ਦੀ ਉਮਰ ਵਿਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਖਨੌਰੀ ਤੇ ਆਸ-ਪਾਸ ਦੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ | ਸਵ. ਜੰਗੀਰ ਸਿੰਘ ਨਗਰ ਪੰਚਾਇਤ ਖਨੌਰੀ ਦੇ ਵਾਰਡ ਨੰਬਰ 8 ਤੋਂ ਕੌਂਸਲਰ ਜਸਮੇਲ ਕੌਰ ਦੇ ਸਹੁਰਾ, ਠੇਕੇਦਾਰ ਮਹਾਵੀਰ ਸਿੰਘ ਕੌਂਸਲਰ ਦੇ ਚਾਚਾ, ਨਗਰ ਪੰਚਾਇਤ ਖਨੌਰੀ ਦੀ ਸਾਬਕਾ ਸੀਨੀਅਰ ਵਾਈਸ ਪ੍ਰਧਾਨ ਮਲਕੀਤ ਕੌਰ ਦੇ ਚਾਚਾ-ਸਹੁਰਾ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਬਸਪਾ ਦੇ ਕੋਆਰਡੀਨੇਟਰ ਅਮਨ ਬੋਧ ਦੇ ਦਾਦਾ ਸਨ | ਸਵ. ਜੰਗੀਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਕੀਤਾ ਹੈ | ਇਸ ਦੁਖਦਾਈ ਮੌਕੇ 'ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ, ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਬਸਪਾ ਦੇ ਇੰਚਾਰਜ ਰਾਮਦਾਸ ਭੁੱਕਲ, ਦਰਬਾਰਾ ਸਿੰਘ ਵਣ ਵਾਲਾ ਹਲਕਾ ਇੰਚਾਰਜ ਕਾਂਗਰਸ ਕਮੇਟੀ ਸ਼ੁਤਰਾਣਾ, ਟਰੱਕ ਯੂਨੀਅਨ ਖਨੌਰੀ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਗੁਰਨੇ, ਗੁਰਬਖ਼ਸ਼ ਸਿੰਘ ਗੁਰਨੇ, ਗੁਰਪ੍ਰੀਤ ਸਿੰਘ ਗੁਰਨੇ, ਗੁਰਮੀਤ ਸਿੰਘ ਗੋਗਾ ਸਾਬਕਾ ਕੌਂਸਲਰ , ਜਸਪਾਲ ਸਿੰਘ ਠੇਕੇਦਾਰ, ਗੁਲਾਬ ਛਾਛੀਆ ਸ਼ਹਿਰੀ ਪ੍ਰਧਾਨ ਬਸਪਾ, ਸਤਵੀਰ ਨਾਈਵਾਲਾ ਬਸਪਾ ਆਗੂ ਸਮੇਤ ਸ਼ਹਿਰ ਦੇ ਵੱਖ-ਵੱਖ ਰਾਜਨੀਤਿਕ ਧਾਰਮਿਕ ਤੇ ਸਮਾਜ ਸੇਵੀ ਸੰਗਠਨਾਂ ਦੇ ਆਗੂਆਂ, ਵਰਕਰਾਂ ਅਤੇ ਮੁਹਤਬਰ ਵਿਅਕਤੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |