08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

'ਆਪ' ਆਗੂ ਨੇਤਰ ਸਿੰਘ ਬਾਵਾ, ਬੈਰਾਗੀ ਵੈੱਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ

ਅਜੀਤ ਡੈਸਕ 12-06-2026
ਮਲੇਰਕੋਟਲਾ, 11 ਜੂਨ (ਮਨਜਿੰਦਰ ਸਿੰਘ ਸਰੌਦ)- ਸੂਬੇ ਅੰਦਰ ਆਮ ਆਦਮੀ ਪਾਰਟੀ ਵਲੋਂ ਕੀਤੀਆਂ ਨਿਯੁਕਤੀਆਂ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਤੋਂ ਸੀਨੀਅਰ ਆਗੂ ਤੇ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਦੇ ਕਰੀਬੀ ਮੰਨੇ ਜਾਂਦੇ 'ਆਪ' ਆਗੂ ਨੇਤਰ ਸਿੰਘ ਬਾਵਾ ਸਰੌਦ ਨੂੰ ਬੈਰਾਗੀ ਵੈੱਲਫੇਅਰ ਬੋਰਡ ਜ਼ਿਲ੍ਹਾ ਮਲੇਰਕੋਟਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਹਲਕਾ ਵਿਧਾਇਕ ਦਾ ਧੰਨਵਾਦ ਕਰਨ ਸਮੇਂ ਗੱਲਬਾਤ ਕਰਦੇ ਹੋਏ ਨੇਤਰ ਸਿੰਘ ਬਾਵਾ ਨੇ ਆਖਿਆ ਕਿ ਉਹ ਇਸ ਬਦਲੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਦਾ ਧੰਨਵਾਦ ਕਰਦੇ ਹਨ ਅਤੇ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਪ੍ਰਧਾਨ ਜਰਨੈਲ ਸਿੰਘ ਟਿਵਾਣਾ, ਲਖਬੀਰ ਸਿੰਘ ਬਬਲੀ ਗੱਜਣਮਾਜਰਾ ਸਣੇ ਕਈ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਦਲ (ਬ) ਨੇ ਦੀਪਕ ਅਗਰਵਾਲ ਨੂੰ ਸੰਗਰੂਰ 'ਚ ਉਦਯੋਗ ਤੇ ਵਪਾਰ ਵਿੰਗ ਦੀ ਸੌਂਪੀ ਜ਼ਿੰਮੇਵਾਰੀ <br/> ਅਗਲੀ ਖ਼ਬਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਬਣਾਏ ਇਤਿਹਾਸਕ ਕੀਰਤੀਮਾਨ - ਸਰਜੀਵਨ ਜਿੰਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।