08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਬੇਨੜਾ ਸਕੂਲ 'ਚ 10 ਰੋਜ਼ਾ ਫਿਟਨੈੱਸ ਕੈਂਪ ਲਗਾਇਆ <br/>

ਅਜੀਤ ਡੈਸਕ 12-06-2026
ਸੰਗਰੂਰ, 11 ਜੂਨ (ਧੀਰਜ ਪਸ਼ੌਰੀਆ) - ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੇਨੜਾ ਵਿਖੇ ਫਿਜ਼ੀਕਲ ਲੈਕਚਰਾਰ ਕੁਲਵਿੰਦਰ ਸਿੰਘ ਦੀ ਅਗਵਾਈ ਵਿੱਚ ਦਸ ਰੋਜਾ ਫਿਟਨੈੱਸ ਕੈਂਪ ਲਗਾਇਆ ਗਿਆ | ਫਿਟਨੈੱਸ ਕੈਂਪ ਵਿੱਚ ਕੁਲਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਫੁੱਟਬਾਲ, ਜਿਮਨਾਸਟਿਕ ਅਤੇ ਵਾਲੀਬਾਲ ਦੀਆਂ ਖੇਡਾਂ ਬਾਰੇ ਮੁੱਢਲੀ ਜਾਣਕਾਰੀ ਦੇਣ ਦੇ ਨਾਲ ਨਾਲ ਇਨ੍ਹਾਂ ਖੇਡਾਂ ਦਾ ਅਭਿਆਸ ਵੀ ਕਰਵਾਇਆ ਗਿਆ | ਫਿਟਨੈੱਸ ਕੈਂਪ ਦੀ ਸਮਾਪਤੀ ਮੌਕੇ ਕੈਂਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਗਈ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕੈਂਪ ਦੇ ਇੰਚਾਰਜ ਕੁਲਵਿੰਦਰ ਸਿੰਘ ਅਤੇ ਅਧਿਆਪਕ ਦੇਵੀ ਦਿਆਲ ਨੇ ਕਿਹਾ ਕਿ ਤੰਦਰੁਸਤ ਸਰੀਰ ਲਈ ਸਾਨੂੰ ਪੌਸ਼ਟਿਕ ਖ਼ੁਰਾਕ ਅਤੇ ਖੇਡਾਂ ਖੇਡਣੀਆਂ ਚਾਹੀਦੀਆਂ ਹਨ | ਤੰਦਰੁਸਤ ਵਿਅਕਤੀ ਹਰ ਖੇਤਰ ਵਿੱਚ ਅੱਗੇ ਵਧਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ੇ ਵਰਗੀਆਂ ਅਲਾਮਤਾਂ ਅਤੇ ਫਾਸਟ ਫੂਡ ਲੈਣ ਤੋਂ ਬਚਣਾ ਚਾਹੀਦਾ ਹੈ | ਇਸ ਮੌਕੇ ਲੈਕਚਰਾਰ ਜੀਵਨ ਕੁਮਾਰ, ਪਿ੍ੰਸ ਸਿੰਗਲਾ ਅਤੇ ਅਤਿੰਦਰਪਾਲ ਸਿੰਘ, ਕੈਂਪਸ ਮੈਨੇਜਰ ਅਵਤਾਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ |

ਪਿਛਲੀ ਖ਼ਬਰ ਸਾਬਕਾ ਸੈਨਿਕਾਂ ਨੇ ਮੀਟਿੰਗ ਦੌਰਾਨ ਅਹਿਮ ਮੁੱਦਿਆਂ 'ਤੇ ਕੀਤੀ ਵਿਚਾਰ ਚਰਚਾ <br/> ਅਗਲੀ ਖ਼ਬਰ ਮੈਡੀਕਲ ਜਾਂਚ ਕੈਂਪ 14 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।