01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਇੰਸਪੈਕਟਰ ਵਿਨੋਦ ਕੁਮਾਰ ਡੀ. ਜੀ. ਪੀ ਡਿਸਕ ਨਾਲ ਸਨਮਾਨਿਤ

ਅਜੀਤ ਡੈਸਕ 13-06-2026
ਲਹਿਰਾਗਾਗਾ, 12 ਜੂਨ (ਅਸ਼ੋਕ ਗਰਗ)-ਪੁਲਿਸ ਥਾਣਾ ਲਹਿਰਾਗਾਗਾ ਵਿਖੇ ਬਤੌਰ ਥਾਣਾ ਮੁਖੀ ਸੇਵਾ ਨਿਭਾ ਚੁੱਕੇ ਇੰਸਪੈਕਟਰ ਵਿਨੋਦ ਕੁਮਾਰ ਨੂੰ ਸਪੈਸ਼ਲ ਡੀ.ਜੀ.ਪੀ ਗੁਰਪ੍ਰੀਤ ਕੌਰ ਦਿਓ ਨੇ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਡੀ.ਜੀ.ਪੀ ਡਿਸਕ ਨਾਲ ਸਨਮਾਨਿਆ ਹੈ | ਇੰਸਪੈਕਟਰ ਵਿਨੋਦ ਕੁਮਾਰ ਨੇ ਇਸ ਸਨਮਾਨ ਲਈ ਸਪੈਸ਼ਲ ਡੀ.ਜੀ.ਪੀ ਗੁਰਪ੍ਰੀਤ ਕੌਰ ਦਿਓ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾਕਟਰ ਰਵਜੋਤ ਗਰੇਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ | ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ, ਸਮਾਜ ਸੇਵੀ ਸੰਸਥਾ ਗਰੀਬ ਪਰਿਵਾਰ ਫ਼ਰੰਟ ਦੇ ਪ੍ਰਧਾਨ ਸੰਜੀਵ ਕੁਮਾਰ ਰੋਡਾ, ਭੱਠਾ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਆਸ਼ੂ ਗਰਗ, ਟਰੱਕ ਯੂਨੀਅਨ ਦੇ ਪ੍ਰਧਾਨ ਸਤਪਾਲ ਕਾਲਾ ਖੰਡੇਬਾਦ, ਜਗਜੀਵਨ ਸਿੰਘ ਸਰਪੰਚ ਲਹਿਲ ਖੁਰਦ ਨੇ ਇੰਸਪੈਕਟਰ ਵਿਨੋਦ ਕੁਮਾਰ ਨੂੰ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ ਜਾਣ 'ਤੇ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਚਿੱਟੇ ਸਮੇਤ ਦੋਸ਼ੀ ਕਾਬੂ <br/> ਅਗਲੀ ਖ਼ਬਰ ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ਨੇ ਸਰਕਾਰੀ ਹਸਪਤਾਲ ਦੇ ਮੁੱਖ ਗੇਟ ਅੱਗੇ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।