01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਚਿੱਟੇ ਸਮੇਤ ਦੋਸ਼ੀ ਕਾਬੂ <br/>

ਅਜੀਤ ਡੈਸਕ 13-06-2026
ਲੌਂਗੋਵਾਲ, 12 ਜੂਨ (ਵਿਨੋਦ ਸ਼ਰਮਾ)-ਥਾਣਾ ਲੌਂਗੋਵਾਲ ਦੀ ਪੁਲਿਸ ਨੇ ਚਿੱਟੇ (ਹੈਰੋਇਨ) ਸਮੇਤ ਇਕ ਹੋਰ ਦੋਸ਼ੀ ਨੂੰ ਗਿ੍ਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਐਸ.ਐਚ.ਓ. ਇੰਸਪੈਕਟਰ ਬਲਵੰਤ ਸਿੰਘ ਬਿਲਿੰਗ ਨੇ ਦੱਸਿਆ ਕਿ ਇਸ ਕੇਸ ਵਿਚ ਸਹਿ. ਥਾਣੇਦਾਰ ਸੁਖਵੀਰ ਸਿੰਘ ਇੰਚਾਰਜ ਪੁਲਿਸ ਚੌਂਕੀ ਬਡਰੁੱਖਾਂ ਸਮੇਤ ਪੁਲਿਸ ਪਾਰਟੀ ਜਦੋਂ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰੀ ਮਿਲਣ 'ਤੇ ਲਖਵਿੰਦਰ ਸਿੰਘ ਉਰਫ਼ ਸੋਨੀ ਪੁੱਤਰ ਗੁਰਜੰਟ ਸਿੰਘ ਵਾਸੀ ਵੱਡਾ ਦਰਵਾਜ਼ਾ ਉਭਾਵਾਲ ਥਾਣਾ ਲੌਂਗੋਵਾਲ ਨੂੰ ਕਾਬੂ ਕਰ ਕੇ ਉਸ ਤੋਂ 9 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਇਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਕੇਸ ਦਰਜ ਕਰ ਕੇ ਅਦਾਲਤ ਪੇਸ਼ ਕੀਤਾ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲਿਸ ਕਪਤਾਨ ਮੈਡਮ ਰਵਜੋਤ ਕੌਰ ਗਰੇਵਾਲ ਆਈ.ਪੀ.ਐਸ. ਦੀ ਆਮਦ ਤੋਂ ਬਾਅਦ ਲੌਂਗੋਵਾਲ ਇਲਾਕੇ ਵਿਚ ਡੀ.ਐਸ.ਪੀ. ਹਰਵਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਐਸ. ਐਚ. ਓ. ਇੰਸਪੈਕਟਰ ਬਲਵੰਤ ਸਿੰਘ ਬਿਲਿੰਗ ਵਲੋਂ ਕੀਤੀ ਸਖ਼ਤੀ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਇੰਸਪੈਕਟਰ ਬਲਵੰਤ ਸਿੰਘ ਬਿਲਿੰਗ ਵਲੋਂ ਚਿੱਟੇ ਦੇ ਦਰਜਨ ਦੇ ਕਰੀਬ ਤਸਕਰਾਂ ਨੂੰ ਕਾਬੂ ਕਰ ਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ |

ਪਿਛਲੀ ਖ਼ਬਰ ਮਾਡਲ ਟਾਊਨ ਨੰਬਰ ਇਕ ਦੀ ਪੰਚਾਇਤ ਵਲੋਂ ਜਿਮ ਸਥਾਪਤ <br/> ਅਗਲੀ ਖ਼ਬਰ ਇੰਸਪੈਕਟਰ ਵਿਨੋਦ ਕੁਮਾਰ ਡੀ. ਜੀ. ਪੀ ਡਿਸਕ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।