01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜ਼ਿਲ੍ਹਾ ਸੰਗਰੂਰ ਵਿਚ ਕਾਰਜਸ਼ੀਲ 55 ਮੁਹੱਲਾ ਕਲੀਨਿਕਾਂ 'ਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਸਿਹਤ ਸਹੂਲਤਾਂ

ਅਜੀਤ ਡੈਸਕ 13-06-2026
ਸੰਗਰੂਰ, 12 ਜੂਨ (ਧੀਰਜ ਪਸ਼ੌਰੀਆ) - ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਹਰ ਪੰਜਾਬ ਵਾਸੀ ਦੇ ਬੂਹੇ ਉੱਤੇ ਸਿਹਤ ਸਹੂਲਤਾਂ ਪਹੁੰਚਾਉਣ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਜ਼ਿਲੇ੍ਹ ਵਿੱਚ ਹੁਣ ਤੱਕ 55 ਮੁਹੱਲਾ ਕਲੀਨਿਕ ਇਸ ਸਮੇਂ ਕਾਰਜਸ਼ੀਲ ਹਨ ਜਦੋਂ ਕਿ ਜਲਦ ਹੀ ਜ਼ਿਲੇ੍ਹ ਵਿੱਚ ਸੱਤ ਹੋਰ ਮਹੱਲਾ ਕਲੀਨਿਕ ਖੁੱਲ ਜਾਣਗੇ ਅਜੀਤ ਨਾਲ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਅਮਰਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਮਹੱਲਾ ਕਲੀਨਿਕਾਂ ਵਿੱਚ 102 ਕਿਸਮ ਦੀਆਂ ਦਵਾਈਆਂ ਬਿਲਕੁਲ ਫ਼ਰੀ ਦਿੱਤੀਆਂ ਜਾ ਰਹੀਆਂ ਹਨ | ਇਸ ਤੋਂ ਇਲਾਵਾ ਇਹਨਾਂ ਮਹੱਲਾ ਕਲੀਨਿਕਾਂ ਵਿੱਚ ਫੈਮਿਲੀ ਪਲੈਨਿੰਗ ਅਧੀਨ ਪੰਜ ਕਿਸਮ ਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮਹੱਲਾ ਕਲੀਨਿਕਾਂ ਵਿੱਚ 47 ਕਿਸਮ ਦੇ ਕਲੀਨੀਕਲ ਟੈੱਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ | ਸਿਵਲ ਸਰਜਨ ਨੇ ਦੱਸਿਆ ਕਿ ਕਾਰਜਸ਼ੀਲ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 31 ਮਈ ਤੱਕ 2820485 (ਨਵੇਂ ਅਤੇ ਪੁਰਾਣੇ) ਮਰੀਜ਼ ਇਲਾਜ ਲਈ ਪਹੁੰਚ ਚੁੱਕੇ ਹਨ | ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਲਈ ਹਰ ਤਰ੍ਹਾਂ ਦੀ ਜ਼ਰੂਰੀ ਸੁਵਿਧਾ ਉਪਲਬਧ ਕਰਵਾਈ ਗਈ ਹੈ |
ਆਪ ਸਰਕਾਰ ਨੇ ਸੂਬੇ ਦੀਆਂ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਹੈ - ਭਰਾਜ
ਇਸ ਸਬੰਧੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਾਢੇ ਚਾਰ ਸਾਲਾਂ ਵਿੱਚ ਸੂਬੇ ਦੀਆਂ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਹੈ | ਸਰਕਾਰ ਵੱਲੋਂ ਜਿੱਥੇ ਸੂਬੇ ਵਿੱਚ ਮਹੱਲਾ ਕਲੀਨਿਕ ਖ਼ੋਲ ਕੇ ਪੰਜਾਬ ਵਾਸੀਆਂ ਦੇ ਬੂਹੇ ਉੱਤੇ ਸਿਹਤ ਸਹੂਲਤਾਂ ਪਹੁੰਚਾਈਆਂ ਹਨ ਉੱਥੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਹੁਣ ਉਹ ਲੋਕ ਵੀ ਇਲਾਜ ਕਰਵਾ ਰਹੇ ਹਨ ਜੋ ਆਰਥਿਕ ਤੰਗੀਆਂ ਕਾਰਨ ਬਗੈਰ ਇਲਾਜ ਤੋਂ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਸਨ | ਵਿਧਾਇਕਾ ਭਰਾਜ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਕਾਰਜਸ਼ੀਲ ਮੁਹੱਲਾ ਕਲੀਨਿਕ ਹਲਕਾ ਵਾਸੀਆਂ ਨੂੰ ਨਿਰੰਤਰ ਸਿਹਤ ਸੇਵਾਵਾਂ ਦੇ ਰਹੇ ਹਨ | ਵੱਡੀ ਗਿਣਤੀ ਵਿੱਚ ਮਹੱਲਾ ਕਲੀਨਿਕਾਂ ਦੀਆਂ ਇਮਾਰਤਾਂ ਬਣ ਕੇ ਤਿਆਰ ਹੋ ਚੁੱਕੀਆਂ ਹਨ | ਜਲਦ ਹੀ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਹੋਰ ਮਹੱਲਾ
ਪਿਛਲੀ ਖ਼ਬਰ ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਵਲੋਂ ਵਪਾਰੀਆਂ ਨਾਲ ਬੈਠਕ <br/> ਅਗਲੀ ਖ਼ਬਰ ਜਸਪਾਲ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ ਤੋਂ ਪਦ ਉੱਨਤ ਹੋ ਕੇ ਡਿਪਟੀ ਜਨਰਲ ਮੈਨੇਜਰ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।