01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ <br/>

ਅਜੀਤ ਡੈਸਕ 13-06-2026
ਭਵਾਨੀਗੜ੍ਹ, 12 ਜੂਨ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਆਲੋਅਰਖ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇਜਾ ਸਿੰਘ ਕਾਕੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨ ਕੇ ਚਾਰ ਸਾਲਾਂ ਤੋਂ ਵੱਧ ਸਮਾਂ ਲਾਰਿਆਂ ਨਾਲ ਹੀ ਲੰਘਾ ਦਿੱਤਾ ਹੈ ਜਿਸ ਨੂੰ ਉਹ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਸੂਬੇ 'ਚ ਭਾਰੀ ਗਿਣਤੀ ਨੰਬਰਦਾਰਾਂ ਦੀ ਹੋਣ ਕਾਰਨ ਉਨ੍ਹਾਂ ਦਾ ਕਾਫ਼ੀ ਵੱਡਾ ਵੋਟ ਬੈਂਕ ਹੈ | ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣ ਭੱਤਾ 2500 ਸੋ ਰੁਪਏ ਕਰਨ ਤੋਂ ਇਲਾਵਾ ਨੰਬਰਦਾਰ ਦੇ ਲੜਕੇ ਨੂੰ ਪਹਿਲ ਦੇ ਅਧਾਰ 'ਤੇ ਨੰਬਰਦਾਰ ਨਿਯੁਕਤ ਕਰਨ ਆਦਿ ਦੇ ਕੀਤੇ ਗਏ ਵਾਅਦਿਆਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ | ਇਸ ਮੌਕੇ ਬਲਾਕ ਪ੍ਰਧਾਨ ਬਲਦੇਵ ਸਿੰਘ ਆਲੋਅਰਖ, ਗੁਰਜੀਤ ਸਿੰਘ, ਪਵਨਜੀਤ ਸਿੰਘ ਭਵਾਨੀਗੜ੍ਹ, ਗੁਰਪ੍ਰੀਤ ਸਿੰਘ ਕੰਧੋਲਾ, ਗੁਰਦੇਵ ਸਿੰਘ ਬਾਸੀਅਰਖ, ਨਿਰਭੈ ਸਿੰਘ ਬਾਲਦ, ਨਰਿੰਦਰ ਸਿੰਘ ਮਹਿਸਮਪੁਰ, ਗੁਰਦੀਪ ਸਿੰਘ, ਹਰਨੇਕ ਸਿੰਘ ਕਾਕੜਾ, ਜਸਵਿੰਦਰ ਸਿੰਘ, ਗਮਦੂਰ ਸਿੰਘ ਕਪਿਆਲ, ਲਛਮਣ ਸਿੰਘ ਸੰਘਰੇੜੀ, ਗੁਰਵੀਰ ਸਿੰਘ, ਕਸ਼ਮੀਰ ਸਿੰਘ ਬਟਰਿਆਣਾ, ਸੰਦੀਪ ਸਿੰਘ ਨਾਗਰਾ, ਗੁਰਚਰਨ ਸਿੰਘ ਬੀਂਬੜੀ, ਸੁਰਜਨ ਸਿੰਘ ਬਾਲਦ ਖ਼ੁਰਦ ਮੌਜੂਦ ਸਨ |

ਪਿਛਲੀ ਖ਼ਬਰ ਸਿਵਲ ਹਸਪਤਾਲ ਮਲੇਰਕੋਟਲਾ ਦੇ ਸੀਨੀਅਰ ਅਧਿਕਾਰੀਆਂ ਤੇ ਸਮਾਜ ਸੇਵੀ ਆਗੂਆਂ ਦੀ ਮੀਟਿੰਗ <br/> ਅਗਲੀ ਖ਼ਬਰ ਮਲੇਰਕੋਟਲਾ ਵਿਖੇ ਵਿਧਾਇਕ ਡਾ. ਰਹਿਮਾਨ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਵਾਹਨਾਂ ਨੂੰ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।