01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸਿਵਲ ਹਸਪਤਾਲ ਮਲੇਰਕੋਟਲਾ ਦੇ ਸੀਨੀਅਰ ਅਧਿਕਾਰੀਆਂ ਤੇ ਸਮਾਜ ਸੇਵੀ ਆਗੂਆਂ ਦੀ ਮੀਟਿੰਗ <br/>

ਅਜੀਤ ਡੈਸਕ 13-06-2026
ਮਲੇਰਕੋਟਲਾ, 12 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਸਿਵਲ ਹਸਪਤਾਲ ਵਿਖੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਲੋਕ ਭਲਾਈ ਦੇ ਪ੍ਰੋਜੈਕਟਾਂ ਨੂੰ ਜਾਰੀ ਰੱਖਣ ਦੇ ਮਕਸਦ ਤਹਿਤ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਵਿੰਦਰ ਸਿੰਘ ਨੇ ਕੀਤੀ | ਜਿਸ ਵਿੱਚ ਹਸਪਤਾਲ ਦੇ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ | ਮੀਟਿੰਗ ਦੌਰਾਨ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਸਫ਼ਾਈ ਪ੍ਰਬੰਧ, ਖ਼ੂਨਦਾਨ ਕੈਂਪਾਂ ਦੀ ਮਹੱਤਤਾ, ਵਾਤਾਵਰਨ ਸੰਭਾਲ ਤੇ ਸਮਾਜਿਕ ਭਾਗੀਦਾਰੀ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲਣਾ ਬਹੁਤ ਜ਼ਰੂਰੀ ਹੈ ਤਾਂ ਜੋ ਮਰੀਜ਼ਾਂ ਨੂੰ ਹੋਰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ | ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੱਧ ਤੋਂ ਵੱਧ ਖ਼ੂਨਦਾਨ ਕੈਂਪ ਲਗਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਤੇ ਇਸ ਨਾਲ ਅਨੇਕਾਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ | ਕੇ.ਐੱਸ. ਗਰੁੱਪ ਦੇ ਮੁਖੀ ਤੇ ਉੱਘੇ ਸਮਾਜ ਸੇਵੀ ਇੰਦਰਜੀਤ ਸਿੰਘ ਮੁੰਡੇ ਨੇ ਹਸਪਤਾਲ ਦੇ ਪਾਰਕ ਨੂੰ ਮੁੜ ਤਿਆਰ ਕਰਵਾ ਕੇ ਇਸ ਨੂੰ ਸੁੰਦਰ ਤੇ ਹਰਿਆ-ਭਰਿਆ ਬਣਾਉਣ ਦਾ ਵਾਅਦਾ ਕੀਤਾ | ਉਨ੍ਹਾਂ ਕਿਹਾ ਕਿ ਹਸਪਤਾਲ ਦਾ ਸਾਫ਼-ਸੁਥਰਾ ਵਾਤਾਵਰਨ ਮਰੀਜ਼ਾਂ ਦੇ ਮਨੋਬਲ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ | ਇਸ ਮੌਕੇ ਪੈਥੋਲੋਜਿਸਟ ਡਾ. ਗੁਰਿੰਦਰਪਾਲ ਕੌਰ, ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ, ਸਮਾਜ ਸੇਵੀ ਅਜ਼ਹਰ ਮੁਨੀਮ, ਐਂਟੀ ਡਰੱਗ ਫੈਡਰੇਸ਼ਨ ਮਲੇਰਕੋਟਲਾ ਦੇ ਪ੍ਰਧਾਨ ਕਾਫ਼ਿਲ ਨਵਚੇਤਨਾ ਵੈੱਲਫੇਅਰ ਸੁਸਾਇਟੀ ਦਲੇਲਗੜ੍ਹ ਦੇ ਮੁਹੰਮਦ ਨਦੀਮ, ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਦੇ ਰਿੱਕੀ ਸੂਦ, ਹੈਲਪਿੰਗ ਹੈਂਡ ਸੁਸਾਇਟੀ ਦੇ ਮਨਦੀਪ ਸਿੰਘ, ਹੈਲਥ ਕਾਊਾਸਲਰ ਗੁਰਪ੍ਰੀਤ ਸਿੰਘ ਆਹਲੂਵਾਲੀਆ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਵਲੋਂ ਫਰੂਟ ਤੇ ਸ਼ਬਜੀ ਵਾਲੀਆਂ ਰੇਹੜੀਆਂ ਵਲੋਂ ਨਾਜਾਇਜ਼ ਕਬਜ਼ੇ ਹਟਵਾਏ <br/> ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।