02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਤੇਜ਼ ਹਨੇਰੀ ਤੇ ਝੱਖੜ ਕਾਰਨ ਬੋਰਡ ਡਿੱਗਣ ਕਾਰਨ ਟਰੈਫਿਕ ਹੋਇਆ ਜਾਮ <br/>

ਅਜੀਤ ਡੈਸਕ 13-06-2026
ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ ਇਲਾਕੇ ਵਿਚ ਪਏ ਮੀਂਹ ਦੇ ਨਾਲ-ਨਾਲ ਚੱਲੀ ਤੇਜ ਹਨੇਰੀ ਅਤੇ ਝੱਖੜ ਕਾਰਨ ਜਿੱਥੇ ਬਿਜਲੀ ਦੇ ਖੰਭੇ ਟੁੱਟ ਕੇ ਡਿੱਗਣ ਕਾਰਨ ਬਿਜਲੀ ਗੁੱਲ ਹੋ ਗਈ ਉੱਥੇ ਹੀ ਸੈਂਕੜਿਆਂ ਦੀ ਗਿਣਤੀ ਵਿਚ ਦਰੱਖਤ ਡਿੱਗ ਗਏ | ਸੁਨਾਮ-ਪਟਿਆਲਾ ਸੜਕ 'ਤੇ ਮਹਿਲਾਂ ਚੌਂਕ ਨੇੜੇ ਲੱਗੇ ਸ਼ਹੀਦ ਊਧਮ ਸਿੰਘ ਮਾਰਗ ਦਾ ਬੋਰਡ ਡਿੱਗਣ ਕਾਰਨ ਸੜਕ ਤੇ ਵਾਹਨਾਂ ਦਾ ਜਾਮ ਵੀ ਲੱਗ ਗਿਆ | ਜਿਸ ਕਾਰਨ ਵਾਹਨਾਂ ਦੀਆਂ ਦੋਵੇਂ ਪਾਸੇ ਲੰਮੀਆਂ ਲੰਮੀਆਂ ਲਾਈਨਾਂ ਲੱਗ ਗਈਆਂ | ਇਤਲਾਹ ਮਿਲਣ ਤੇ ਪੁਲਿਸ ਚੌਂਕੀ ਮਹਿਲਾਂ ਚੌਂਕ ਦੇ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਕਰੀਬ ਦੋ ਘੰਟਿਆਂ ਦੀ ਮਸ਼ੱਕਤ ਤੋਂ ਬਾਅਦ ਸਥਾਨਕ ਲੋਕਾਂ ਅਤੇ ਰਾਹਗੀਰਾਂ ਦੀ ਮਦਦ ਦੇ ਨਾਲ ਟਰੈਫਿਕ ਚਾਲੂ ਕਰਵਾਇਆ ਗਿਆ | ਤੂਫ਼ਾਨ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ | ਬਿਜਲੀ ਬੰਦ ਹੋਣ ਕਾਰਨ ਲੋਕ ਸਾਰੀ ਰਾਤ ਪ੍ਰੇਸ਼ਾਨ ਹੁੰਦੇ ਰਹੇ |ਭਾਵੇਂ ਪਾਵਰਕਾਮ ਦੇ ਅਧਿਕਾਰੀ ਅਤੇ ਕਰਮਚਾਰੀ ਬਿਜਲੀ ਸਪਲਾਈ ਚਾਲੂ ਕਰਨ ਲਈ ਜੁਟੇ ਹੋਏ ਹਨ ਪਰ ਜਿਸ ਤਰ੍ਹਾਂ ਹਨੇਰੀ ਝੱਖੜ ਨਾਲ ਪਾਵਰਕਾਮ ਦਾ ਨੁਕਸਾਨ ਹੋਇਆ ਲੱਗਦਾ ਹੈ | ਉਸ ਤੋਂ ਤਾਂ ਜਾਪਦਾ ਹੈ ਕਿ ਅੱਜ ਦੁਪਹਿਰ ਤੱਕ ਸ਼ਹਿਰ ਸਮੇਤ ਇਲਾਕੇ ਵਿਚ ਨਿਰਵਿਘਨ ਬਿਜਲੀ ਸਪਲਾਈ ਮਿਲ ਸਕਦੀ ਹੈ |

ਪਿਛਲੀ ਖ਼ਬਰ ਮਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਤੋਂ ਟਰੱਕ ਯੂਨੀਅਨ ਨੂੰ ਜਾਂਦੀ ਸੜਕ ਦੀ ਹਾਲਤ ਬਣੀ ਬੇਹੱਦ ਤਰਸਯੋਗ <br/> ਅਗਲੀ ਖ਼ਬਰ ਪੀ. ਆਰ. ਟੀ. ਸੀ. ਬੱਸ ਸੇਵਾ ਨੂੰ ਲੈ ਕੇ ਸਿਆਸੀ ਵਿਵਾਦ ਭਖਿਆ, ਕਾਂਗਰਸੀ ਆਗੂ ਨੇ ਚੁੱਕੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।