02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਭਾਜਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲਾਂ ਦੇ ਸਫਲ ਕਾਰਜਕਾਲ ਨੂੰ ਸਮਰਪਿਤ ਕੱਢੀ ਇਲੈਕਟਿ੍ਕ ਦੋਪਹੀਆ ਵਾਹਨ ਰੈਲੀ

ਅਜੀਤ ਡੈਸਕ 13-06-2026
ਸੁਨਾਮ ਊਧਮ ਸਿੰਘ ਵਾਲਾ , 12 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-2 ਵੱਲੋਂ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 12 ਸਾਲਾਂ ਸਫਲਤਾ ਪੂਰਵਕ ਕਾਰਜਕਾਲ ਨੂੰ ਸਮਰਪਿਤ ਇੱਕ ਵਿਲੱਖਣ ਅਤੇ ਨਿਵੇਕਲੀ ਇਲੈਕਟਿ੍ਕ ਦੋਪਹੀਆ ਵਾਹਨ ਰੈਲੀ ਕੱਢੀ ਗਈ | ਇਸ ਸਮੇਂ ਦਾਮਨ ਬਾਜਵਾ ਨੇ ਕਿਹਾ ਕਿ ਇਹ ਭਾਜਪਾ ਅਤੇ ਦੇਸ਼ ਦੇ ਹਰ ਇਕ ਨਾਗਰਿਕ ਲਈ ਬਹੁਤ ਹੀ ਮਾਣ ਗੱਲ ਹੈ ਕਿ ਅੱਜ ਦਾ ਦਿਨ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਕਰਨ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣਨ ਦਾ ਗੌਰਵ ਹਾਸਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਉਪਲਬਧੀ ਦੇਸ਼ ਦੇ ਲੋਕਾਂ ਵਲੋਂ ਨਰਿੰਦਰ ਮੋਦੀ ਦੀ ਅਗਵਾਈ, ਨੀਤੀਆਂ ਅਤੇ ਵਿਕਾਸ ਦੇ ਏਜੰਡੇ ਤੇ ਪ੍ਰਗਟਾਏ ਗਏ ਲਗਾਤਾਰ ਵਿਸ਼ਵਾਸ ਦਾ ਪ੍ਰਤੀਕ ਹੈ | ਦਾਮਨ ਬਾਜਵਾ ਨੇ ਕਿਹਾ ਕਿ ਪਿਛਲੇ 12 ਸਾਲਾਂ ਦੌਰਾਨ ਮੋਦੀ ਸਰਕਾਰ ਨੇ ਦੇਸ਼ ਦੇ ਵਿਕਾਸ ਲਈ ਲੱਖਾਂ ਇਤਿਹਾਸਕ ਪ੍ਰੋਜੈਕਟ ਪੂਰੇ ਕੀਤੇ ਹਨ | ਸੁਨਾਮ-ਊਧਮ ਸਿੰਘ ਵਾਲਾ ਵਿਖੇ 8 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਿਆ ਨਵਾਂ ਬਣਿਆ ਅੰਡਰਬਿ੍ਜ ਇਸ ਵਿਕਾਸ ਦੀ ਇੱਕ ਪ੍ਰਮੁੱਖ ਮਿਸਾਲ ਹੈ | ਇਸੇ ਤਰ੍ਹਾਂ ਵਾਰਡ ਨੰਬਰ 20 (ਪੁਰਾਣਾ ਵਾਰਡ ਨੰਬਰ 13) ਵਿਚ ਬਣ ਰਿਹਾ ਵਾਟਰ ਰੀਜੂਵੇਨੇਸ਼ਨ ਪਾਰਕ, ਜਿਸ ਦੀ ਲਾਗਤ ਦਾ ਲਗਭਗ ਅੱਧਾ ਹਿੱਸਾ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦਿੱਤਾ ਗਿਆ ਹੈ, ਸ਼ਹਿਰ ਦੇ ਵਿਕਾਸ ਅਤੇ ਵਾਤਾਵਰਣ ਸੰਭਾਲ ਪ੍ਰਤੀ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਇਸ ਤੋਂ ਇਲਾਵਾ ਦੇਸ਼ ਭਰ ਵਿਚ ਰਾਸ਼ਟਰੀ ਰਾਜਮਾਰਗਾਂ, ਰੇਲਵੇ ਬੁਨਿਆਦੀ ਢਾਂਚੇ, ਆਧੁਨਿਕ ਆਵਾਜਾਈ ਪ੍ਰਣਾਲੀਆਂ ਅਤੇ ਹੋਰ ਅਣਗਿਣਤ ਵਿਕਾਸ ਕਾਰਜਾਂ ਨੇ ਭਾਰਤ ਦੀ ਤਸਵੀਰ ਬਦਲਣ ਦਾ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਮੇਸ਼ਾ ਵਾਤਾਵਰਣ ਸੁਰੱਖਿਆ ਅਤੇ ਤੇਲ ਦੀ ਘੱਟ ਤੋਂ ਘੱਟ ਖਪਤ ਦਾ ਸੰਦੇਸ਼ ਦਿੰਦੇ ਆਏ ਹਨ | ਇਸ ਸਮੇਂ ਹਾਲ ਹੀ ਵਿਚ ਹੋਈਆਂ ਸੁਨਾਮ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਦੀ ਟਿਕਟ 'ਤੇ ਜਿੱਤ ਹਾਸਲ ਕਰਨ ਵਾਲੀਆਂ ਕੌਂਸਲਰ ਮੋਨਿਕਾ ਗੋਇਲ ਅਤੇ ਕੌਂਸਲਰ ਮੀਨਾ ਰਾਣੀ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂਆਂ, ਯੁਵਾ ਮੋਰਚਾ ਦੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਗੁਰਦਾਸ ਸਿੰਘ ਜਲੂਰ ਮੁੜ ਬਣੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ <br/> ਅਗਲੀ ਖ਼ਬਰ ਮਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਤੋਂ ਟਰੱਕ ਯੂਨੀਅਨ ਨੂੰ ਜਾਂਦੀ ਸੜਕ ਦੀ ਹਾਲਤ ਬਣੀ ਬੇਹੱਦ ਤਰਸਯੋਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।