03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸ਼੍ਰੋਮਣੀ ਅਕਾਲੀ ਦਲ 'ਪੰਜਾਬ ਦੇ ਵਾਰਿਸ' ਨੂੰ ਵਿਧਾਇਕ ਇਆਲੀ ਦੇ ਸ਼ਾਮਿਲ ਹੋਣ ਨਾਲ ਮਿਲੀ ਵੱਡੀ ਤਾਕਤ-ਸਰਨਾ ਚੱਠਾ <br/>

ਅਜੀਤ ਡੈਸਕ 13-06-2026
ਮਲੇਰਕੋਟਲਾ, 12 ਜੂਨ (ਮਨਜਿੰਦਰ ਸਿੰਘ ਸਰੌਦ) - ਪਿਛਲੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪੰਥਕ ਹਿੱਤਾਂ ਦੀ ਰਾਖੀ ਲਈ ਬਚਨਵੱਧ ਹੈ ਤੇ ਰਹੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਦੇ ਸੀਨੀਅਰ ਆਗੂ ਸਰਪੰਚ ਗੁਰਸ਼ਰਨ ਸਿੰਘ ਸਰਨਾ ਚੱਠਾ ਨੇ ਗੱਲਬਾਤ ਦੌਰਾਨ ਕੀਤਾ | ਨੌਜਵਾਨ ਆਗੂ ਨੇ ਆਖਿਆ ਕਿ ਅਕਾਲੀ ਦਲ ਦੇ ਅੰਦਰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਆਉਣ ਤੋਂ ਬਾਅਦ ਨਵੀਂ ਰੂਹ ਫੂਕੀ ਗਈ ਹੈ, ਕਿਉਂਕਿ ਵਿਧਾਇਕ ਇਆਲੀ ਨੇ ਸਦਾ ਹੀ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ | ਅਕਾਲੀ ਆਗੂ ਨੇ ਆਖਿਆ ਕਿ ਉਹ ਮਨਪ੍ਰੀਤ ਸਿੰਘ ਇਆਲੀ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋਣ ਤੇ ਨਿੱਘਾ ਸਵਾਗਤ ਕਰਦੇ ਹਨ | ਜਿਸ ਨਾਲ ਪਾਰਟੀ ਨੂੰ ਤਾਕਤ ਮਿਲੀ ਹੈ | ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗਾ ਤੇ ਅਗਲੀ ਸਰਕਾਰ ਪੰਜਾਬ ਦੇ ਅੰਦਰ ਪੰਥਕ ਪਾਰਟੀ ਦੀ ਹੋਵੇਗੀ | ਸਰਨਾ ਚੱਠਾ ਨੇ ਆਖਿਆ ਕਿ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਭਾਈ ਅੰਮਿ੍ਤਪਾਲ ਸਿੰਘ ਪੰਥ ਦੀ ਵੱਡੀ ਹਸਤੀ ਬਣ ਕੇ ਉੱਭਰੇ ਹਨ, ਪੰਜਾਬ ਦੇ ਵੱਡੀ ਗਿਣਤੀ ਵਿੱਚ ਲੋਕ ਖ਼ਾਸ ਕਰ ਨੌਜਵਾਨ ਵਰਗ ਉਨ੍ਹਾਂ ਦੇ ਨਾਲ ਹੈ |

ਪਿਛਲੀ ਖ਼ਬਰ ਬਲਵਿੰਦਰ ਸਿੰਘ ਲਧਰੋਈਆ ਨੂੰ ਅਕਾਲੀ ਦਲ ਬੀ.ਸੀ. ਵਿੰਗ ਹਲਕਾ ਭਦੌੜ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ... ਅਗਲੀ ਖ਼ਬਰ ਬੜੂ ਸਾਹਿਬ ਟਰੱਸਟ ਸਮੇਤ ਹੋਰਨਾਂ ਸੰਸਥਾਵਾਂ ਵਲੋਂ ਪੱਤਰਕਾਰ ਮੱਕੜ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।