07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

15 ਗ੍ਰਾਮ ਚਿੱਟੇ ਸਮੇਤ ਦੋ ਕਾਬੂ

ਅਜੀਤ ਡੈਸਕ 14-06-2026
ਅਮਰਗੜ੍ਹ, 13 ਜੂਨ (ਜਤਿੰਦਰ ਮੰਨਵੀ) - ਅਮਰਗੜ੍ਹ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਜਣਿਆਂ ਨੂੰ 15 ਗ੍ਰਾਮ ਚਿੱਟੇ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਨੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਪੁਲਿਸ ਪਾਰਟੀ ਸਮੇਤ ਚੌਂਦਾ ਮੋੜ ਅਮਰਗੜ੍ਹ ਵਿਖੇ ਮੌਜੂਦ ਸੀ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਦਾਣਾ ਮੰਡੀ ਅਮਰਗੜ੍ਹ ਵਿਖੇ ਛਾਪੇਮਾਰੀ ਕੀਤੀ ਅਤੇ ਮੌਕੇ ਤੋਂ ਇੱਕ ਮਹਿਲਾ ਅਤੇ ਨੌਜਵਾਨ ਨੂੰ ਕਾਬੂ ਕਰ ਲਿਆ | ਪੁਲਿਸ ਮੁਲਾਜਮਾਂ ਨੇ ਦਾਅਵਾ ਕੀਤਾ ਕਿ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 15 ਗ੍ਰਾਮ ਚਿੱਟਾ ਬਰਾਮਦ ਹੋਇਆ | ਬਹਰਹਾਲ ਅਮਰਗੜ੍ਹ ਪੁਲਿਸ ਵਲੋਂ ਕਥਿਤ ਦੋਸ਼ੀ ਸੋਨੀਆ ਉਰਫ਼ ਚੰਦਰਮੁਖੀ ਪਤਨੀ ਰਾਮ ਸਿੰਘ, ਵਾਸੀ ਲਾਹੌਰੀ ਗੇਟ ਨਾਭਾ ਅਤੇ ਅਜੇ ਪੁੱਤਰ ਓਮ ਪ੍ਰਕਾਸ਼ ਵਾਸੀ ਗਿਆਨੀ ਜ਼ੈਲ ਸਿੰਘ ਕਾਲੋਨੀ ਅਮਰਗੜ੍ਹ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਯੂਥ ਅਕਾਲੀ ਦਲ ਦੇ ਹਲਕਾ ਧੂਰੀ ਦੇ ਪ੍ਰਧਾਨ ਬਣੇ ਗੁਰਬਖ਼ਸ਼ ਸਿੰਘ ਰੰਧਾਵਾ ਅਗਲੀ ਖ਼ਬਰ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਨੇ ਸੇਵਾ ਮੁਕਤ ਚੀਫ਼ ਇੰਜੀਨੀਅਰ ਦੇ ਹੱਕ 'ਚ ਸੁਣਾਇਆ ਫੈਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।