07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਐਸ.ਪੀ.ਐਸ. ਹਸਪਤਾਲ ਦੇ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਜੰਮੂ ਨਿਵਾਸੀ 67 ਸਾਲਾ ਮਹਿਲਾ ਦੇ ਸਫਲਤਾਪੂਰਵਕ ਬਦਲੇ ਦੋਵੇਂ ਗੋਡੇ

ਅਜੀਤ ਡੈਸਕ 14-06-2026
ਲੁਧਿਆਣਾ, 13 ਜੂਨ (ਜਸਵੀਰ ਸਿੰਘ ਬੰਗਾ)-ਐਸ.ਪੀ.ਐਸ. ਹਸਪਤਾਲ ਸ਼ੇਰਪੁਰ ਚੌਕ, ਲੁਧਿਆਣਾ ਦੇ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਐਸ.ਪੀ.ਐਸ. ਹਸਪਤਾਲ ਵਿਖੇ 67 ਸਾਲਾਂ ਮਹਿਲਾ ਦੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ | ਮਹਿਲਾ ਪਿਛਲੇ ਲੰਮੇ ਸਮੇਂ ਤੋਂ ਬਲੱਡ ਪੈ੍ਰਸ਼ਰ, ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਉਸ ਦੇ ਦਿਲ ਵਿਚ 3 ਸਟੰਟ ਪਏ ਹੋਏ ਸਨ, ਉਸ ਦਾ ਦਿਲ 30 ਫ਼ੀਸਦੀ ਕੰਮ ਕਰ ਰਿਹਾ ਸੀ | ਇਸ ਸਰਜਰੀ ਸੰਬੰਧੀ ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਕਤ ਮਹਿਲਾ ਇਸ ਹਸਪਤਾਲ ਵਿਖੇ ਜਾਂਚ ਕਰਵਾਉਣ ਲਈ ਆਈ ਤਾਂ ਉਸ ਦੀ ਮੁੱਢਲੀ ਜਾਂਚ ਕਰਨ ਉਪਰੰਤ ਉਸ ਨੂੰ ਭਰੋਸਾ ਦਿੱਤਾ ਗਿਆ ਕਿ ਉਸ ਦੇ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਦੋਨੋਂ ਗੋਡੇ ਬਿਨਾਂ ਕਿਸੇ ਤਕਲੀਫ਼ ਤੋਂ ਬਦਲ ਦਿੱਤੇ ਜਾਣਗੇ | ਉਕਤ ਬਜ਼ੁਰਗ ਮਹਿਲਾ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਮਿਲਣ ਉਪਰੰਤ 67 ਸਾਲਾਂ ਜੰਮੂ ਨਿਵਾਸੀ ਮਹਿਲਾ ਸ਼ਸ਼ੀ ਗੁਪਤਾ ਦੇ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਦੋਨੋਂ ਗੋਡੇ ਸਫਲਤਾ ਪੂਰਵਕ ਬਦਲ ਦਿੱਤੇ ਗਏ | ਉਕਤ ਮਹਿਲਾ ਨੂੰ ਇਕ ਦਿਨ ਹਸਪਤਾਲ ਰੱਖਣ ਉਪਰੰਤ ਛੁੱਟੀ ਦੇ ਦਿੱਤੀ ਗਈ | ਹੁਣ ਉਕਤ ਮਹਿਲਾ ਆਮ ਵਾਂਗ ਤੁਰ ਫਿਰ ਸਕਦੀ ਹੈ ਅਤੇ ਰੋਜ਼ਾਨਾ ਦੇ ਕੰਮਕਾਰ ਬੜੇ ਆਰਾਮ ਨਾਲ ਕਰ ਰਹੀ ਹੈ | ਡਾ. ਰਣਜੀਤ ਨੇ ਦੱਸਿਆ ਕਿ ਉਕਤ ਮਹਿਲਾ ਸ਼ਸ਼ੀ ਗੁਪਤਾ ਸਰਜਰੀ ਕਰਵਾਉਣ ਤੋਂ ਬਾਅਦ ਚੌਂਕੜੀ ਮਾਰ ਕੇ ਬੈਠ ਵੀ ਸਕਦੀ ਹੈ |
ਪਿਛਲੀ ਖ਼ਬਰ ਸੀਵਰੇਜ ਤੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਕਾਂਗੜਾ ਦੀ ਅਗਵਾਈ ਹੇਠ ਵਫ਼ਦ ਡੀ.ਸੀ. ਨੂੰ ਮਿਲਿਆ <br/> ਅਗਲੀ ਖ਼ਬਰ 6ਵੀਂ ਏ.ਪੀ.ਐਲ ਲੀਗ ਦਾ ਸ਼ਾਨਦਾਰ ਫਾਈਨਲ ਅੱਜ ਨੂੰ ਨਵੀਂ ਦਾਣਾ ਮੰਡੀ ਵਿਖੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।