07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸੀਵਰੇਜ ਤੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਕਾਂਗੜਾ ਦੀ ਅਗਵਾਈ ਹੇਠ ਵਫ਼ਦ ਡੀ.ਸੀ. ਨੂੰ ਮਿਲਿਆ <br/>

ਅਜੀਤ ਡੈਸਕ 14-06-2026
ਸੰਗਰੂਰ, 13 ਜੂਨ (ਅਮਨਦੀਪ ਸਿੰਘ ਬਿੱਟਾ) - ਸੁੰਦਰ ਬਸਤੀ (ਵਾਰਡ ਨੰਬਰ 21) ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਸੀਵਰੇਜ ਅਤੇ ਗੰਦੇ ਪਾਣੀ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਅੱਜ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੇ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਮੁਹੱਲਾ ਨਿਵਾਸੀਆਂ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਪਹੁੰਚਿਆ | ਇਸ ਦੌਰਾਨ ਵਫ਼ਦ ਦਾ ਸਾਹਮਣਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਇਆ, ਜਿੱਥੇ ਸੁੰਦਰ ਬਸਤੀ ਦੀਆਂ ਬੁਨਿਆਦੀ ਸਮੱਸਿਆਵਾਂ, ਖ਼ਾਸ ਕਰਕੇ ਸੀਵਰੇਜ ਪ੍ਰਬੰਧ ਨੂੰ ਲੈ ਕੇ ਦਰਸ਼ਨ ਕਾਂਗੜਾ ਦੀ ਵਿੱਤ ਮੰਤਰੀ ਨਾਲ ਬਹਿਸ ਹੋਈ | ਮੁਹੱਲਾ ਨਿਵਾਸੀਆਂ ਨੇ ਦੋਸ਼ ਲਾਇਆ ਕਿ ਨਗਰ ਕੌਂਸਲ ਅਤੇ ਸਬੰਧਿਤ ਵਿਭਾਗਾਂ ਦੀ ਲਾਪਰਵਾਹੀ ਕਾਰਨ ਬਸਤੀ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ | ਇਸ ਮੌਕੇ ਰੋਹ ਵਿੱਚ ਆਏ ਮੁਹੱਲਾ ਨਿਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਉਪਰੰਤ ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ, ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਅਤੇ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਮੰਗ ਪੱਤਰ ਸੌਂਪ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ | ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਸੁੰਦਰ ਬਸਤੀ ਵਿੱਚ ਵੱਡੀ ਗਿਣਤੀ ਵਾਲਮੀਕੀ ਭਾਈਚਾਰੇ ਦੇ ਲੋਕ ਰਹਿੰਦੇ ਹਨ, ਪਰ ਸਾਲਾਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ | ਗਲੀਆਂ ਵਿੱਚ ਖੜ੍ਹਾ ਗੰਦਾ ਪਾਣੀ ਲੋਕਾਂ ਲਈ ਬਿਮਾਰੀਆਂ ਦਾ ਕਾਰਨ ਬਣ ਰਿਹਾ ਹੈ ਅਤੇ ਬੱਚਿਆਂ, ਬਜ਼ੁਰਗਾਂ ਅਤੇ ਅÏਰਤਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਡੀ.ਸੀ. ਕੋਠੀ ਸਾਹਮਣੇ ਨਵੀਂ ਸੀਵਰੇਜ ਪਾਈਪਲਾਈਨ ਤਾਂ ਵਿਛਾਈ ਗਈ, ਪਰ ਇਸ ਦਾ ਲਾਭ ਸੁੰਦਰ ਬਸਤੀ ਨੂੰ ਨਹੀਂ ਮਿਲਿਆ | ਦਰਸ਼ਨ ਕਾਂਗੜਾ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਪਾਈਪ ਲਾਈਨ ਦਾ ਕੁਨੈਕਸ਼ਨ ਸੁੰਦਰ ਬਸਤੀ ਦੀ ਜਗ੍ਹਾ ਪ੍ਰੇਮ ਬਸਤੀ ਨਾਲ ਜੋੜ ਕੇ ਜਾਤੀ ਭੇਦ ਭਾਵ ਕੀਤਾ ਗਿਆ ਹੈ | ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਬੰਧਿਤ ਵਿਭਾਗਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਬਸਤੀ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ | ਦਰਸ਼ਨ ਕਾਂਗੜਾ ਨੇ ਚੇਤਾਵਨੀ ਦਿੱਤੀ ਕਿ ਜੇਕਰ 15 ਦਿਨਾਂ ਦੇ ਅੰਦਰ-ਅੰਦਰ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਨਾ ਕੀਤਾ ਗਿਆ ਤਾਂ ਭਾਰਤੀ ਅੰਬੇਡਕਰ ਮਿਸ਼ਨ ਅਤੇ ਮੁਹੱਲਾ ਨਿਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਖ਼ਿਲਾਫ਼ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਰਾਣਾ ਬਾਲੂ, ਜਗਸੀਰ ਸਿੰਘ ਜੱਗਾ, ਰੂਪ ਸਿੰਘ ਧਾਲੀਵਾਲ, ਸਵਰਨ ਸਿੰਘ, ਮਨੋਜ ਕੁਮਾਰ, ਸਾਜਨ ਕਾਂਗੜਾ, ਰਵੀ ਕੁਮਾਰ ਚੌਹਾਨ ਅਤੇ ਹੋਰ ਮੁਹੱਲਾ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਜ਼ਬਰਦਸਤ ਪ੍ਰਦਰਸ਼ਨ ਕਰੇਗੀ-ਧਨਖੜ <br/> ਅਗਲੀ ਖ਼ਬਰ ਐਸ.ਪੀ.ਐਸ. ਹਸਪਤਾਲ ਦੇ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਜੰਮੂ ਨਿਵਾਸੀ 67 ਸਾਲਾ ਮਹਿਲਾ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।