07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਬੇਰੁਜ਼ਗਾਰ ਸਾਂਝਾ ਮੋਰਚਾ ਕੱਲ੍ਹ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਲਗਾਏਗਾ ਸੱਥ <br/>

ਅਜੀਤ ਡੈਸਕ 14-06-2026
ਸੰਗਰੂਰ, 13 ਜੂਨ (ਅਮਨਦੀਪ ਸਿੰਘ ਬਿੱਟਾ) - ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸ਼ੇਖ਼ਾ, ਹਰਜਿੰਦਰ ਝੁਨੀਰ ਨੇ ਕਿਹਾ ਕਿ ਬੇਰੁਜ਼ਗਾਰ 15 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਬੇਰੁਜ਼ਗਾਰਾਂ ਦੀ ਸੱਥ ਲਗਾਉਣਗੇ | ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਸਾਂਝਾ ਮੋਰਚਾ ਨੇ ਪਹਿਲਾਂ ਸੰਗਰੂਰ 'ਚ ਸੱਥ ਲਗਾਈ ਸੀ ਅਤੇ ਉਸੇ ਤਰਜ਼ 'ਤੇ ਹੁਣ ਬੇਰੁਜ਼ਗਾਰ ਸਤੌਜ ਪਿੰਡ ਵਿੱਚ ਸੱਥ ਲਗਾਉਣਗੇ | ਸੱਥ ਵਿੱਚ ਬੇਰੁਜ਼ਗਾਰਾਂ ਵਲੋਂ ਉਠਾਏ ਜਾਣ ਵਾਲੇ ਮੁੱਦਿਆਂ ਸੰਬੰਧੀ ਚਰਚਾ ਕਰਦਿਆਂ ਆਗੂਆਂ ਨੇ ਕਿਹਾ ਕਿ ਪਿਛਲੇ ਸਵਾ ਚਾਰ ਸਾਲ ਤੋਂ ਐਨ.ਟੀ.ਟੀ ਤੋਂ ਲੈ ਕੇ ਸਹਾਇਕ ਪ੍ਰੋਫੈਸਰ ਤੱਕ ਦੀ ਇੱਕ ਵੀ ਨਵੀਂ ਅਸਾਮੀ ਜਾਰੀ ਨਹੀਂ ਕੀਤੀ, ਜਦੋਂ ਕਿ ਪੰਜਾਬ ਸਰਕਾਰ 17000 ਅਧਿਆਪਕ ਭਰਤੀ ਕਰਨ ਅਤੇ 67000 ਸਰਕਾਰੀ ਨੌਕਰੀਆਂ ਦੇਣ ਦੇ ਦਾਅਵੇ ਕਰ ਰਹੀ ਹੈ | ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਚੋਣ ਵਾਅਦਿਆਂ ਨੂੰ ਲੈ ਕੇ ਸਿੱਖਿਆ, ਸਿਹਤ ਕ੍ਰਾਂਤੀ ਦੇ ਮੁੱਦਿਆਂ 'ਤੇ ਜਨਤਕ ਬਹਿਸ ਕਰਨ ਲਈ ਬੇਰੁਜ਼ਗਾਰ ਮੁੱਖ ਮੰਤਰੀ ਦੇ ਪਿੰਡ ਸੱਥ ਲਗਾਉਣਗੇ | ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਮਨਧੀਰ ਸਿੰਘ, ਸਤਿਗੁਰ ਸਿੰਘ ਕੌਹਰੀਆ, ਗੁਰਵੀਰ ਸਿੰਘ, ਹਰਮੇਸ਼ ਸਿੰਘ, ਮਨਜੀਤ ਸਿੰਘ ਸਰਾਵਾ, ਜਗਦੀਪ ਸਿੰਘ ਫਲੇੜਾ ਅਧਿਆਪਕ ਆਗੂ ਮੌਜੂਦ ਸਨ |

ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਬੰਦ ਕੀਤੇ ਟੋਲ ਪਲਾਜ਼ਿਆਂ ਨਾਲ ਲੋਕਾਂ ਦੇ ਰੋਜ਼ਾਨਾ ਬਚ ਰਹੇ 67 ਲੱਖ ਰੁਪਏ-ਬੌਬੀ <br/> ਅਗਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਵਿਖੇ ਸਮਰ ਕੈਂਪ ਦੀ ਸਮਾਪਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।