07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਕਸਬਾ ਸ਼ੇਰਪੁਰ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਦੀ ਸ਼ੁਰੂਆਤ- ਚੇਅਰਮੈਨ ਰਾਜ <br/>

ਅਜੀਤ ਡੈਸਕ 14-06-2026
ਸ਼ੇਰਪੁਰ,13 ਜੂਨ (ਦਰਸ਼ਨ ਸਿੰਘ ਖੇੜੀ)- ਬਾਰਿਸ਼ ਪੈਣ ਤੋਂ ਬਾਅਦ ਕਸਬਾ ਸ਼ੇਰਪੁਰ ਦੇ ਮੁਹੱਲਿਆਂ ਦੀਆਂ ਗਲੀਆਂ ਅਤੇ ਬਾਜ਼ਾਰਾਂ 'ਚ ਜਲਥਲ ਹੋ ਜਾਂਦਾ ਸੀ | ਬਹੁਤ ਸਾਰੇ ਮੁਹੱਲਿਆਂ, ਗਲੀਆਂ ਅਤੇ ਬਾਜ਼ਾਰਾਂ ਵਿਚ ਦੁਕਾਨਾਂ ਤੇ ਘਰਾਂ 'ਚ ਪਾਣੀ ਭਰ ਜਾਂਦਾ ਸੀ ਅਤੇ ਘਰਾਂ ਦਾ ਲਿੰਕ ਇਕ ਦੂਸਰੇ ਨਾਲੋਂ ਟੁੱਟ ਜਾਂਦਾ ਸੀ | ਗਲੀਆਂ ਵਿਚੋਂ ਹੌਲੀ ਹੌਲੀ ਪਾਣੀ ਕਈ ਘੰਟਿਆਂ ਵਿੱਚ ਨਿਕਲਣ ਕਰ ਕੇ ਲੋਕੀਂ ਬੇਆਰਾਮੀ ਮਹਿਸੂਸ ਕਰਦੇ ਸਨ | ਕਸਬਾ ਸ਼ੇਰਪੁਰ ਦੀ ਇਸ ਵੱਡੀ ਸਮੱਸਿਆ ਨੂੰ ਹੱਲ ਕਰਨ ਦਾ ਬੀੜਾ ਗ੍ਰਾਮ ਪੰਚਾਇਤ ਅਤੇ ਸਰਪੰਚ ਰਾਜਵਿੰਦਰ ਸਿੰਘ ਰਾਜ ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਨੇ ਚੁੱਕਿਆ ਹੈ | ਇਸ ਸਬੰਧੀ ਸਰਪੰਚ ਰਾਜ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੀਵਰੇਜ ਪਵਾਉਣ ਦੀ ਵਿਆਪਕ ਯੋਜਨਾ ਤਿਆਰ ਕਰ ਕੇ ਇਸ ਦੀ ਰਸਮੀ ਸ਼ੁਰੂਆਤ ਗ੍ਰਾਮ ਪੰਚਾਇਤ ਦੇ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਕੀਤੀ ਗਈ ਹੈ | ਉਨ੍ਹਾਂ ਅੱਗੇ ਕਿਹਾ ਕਿ ਕਸਬਾ ਸ਼ੇਰਪੁਰ ਦੀ ਨੁਹਾਰ ਬਦਲਣ ਲਈ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਅਣਥੱਕ ਯਤਨਾਂ ਦੇ ਅਸੀਂ ਸ਼ੁਕਰਗੁਜ਼ਾਰ ਹਾਂ | ਉਨ੍ਹਾਂ ਕਿਹਾ ਕਿ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਨੂੰ ਹੱਲ ਕਰਨ ਲਈ ਉਹ ਵੱਖ ਵੱਖ ਮੁਹੱਲਿਆਂ ਵਿਚ ਨਵੀਨੀਕਰਨ ਸਕੀਮ ਤਹਿਤ ਟੋਭਿਆਂ ਨੂੰ ਪੁੱਟ ਕੇ ਪਾਣੀ ਦਾ ਮਸਲਾ ਸੁਲਝਾਉਣਗੇ | ਵਿਕਾਸ ਕਾਰਜਾਂ ਸਬੰਧੀ ਗੱਲਬਾਤ ਕਰਦਿਆਂ ਸਰਪੰਚ ਰਾਜ ਨੇ ਕਿਹਾ ਕਿ ਪਿੰਡ ਦੀਆਂ ਗਲੀਆਂ ਵਿੱਚ ਟਾਇਲ ਇੱਟਾਂ ਲਗਾਉਣ ਦਾ ਕੰਮ ਵੱਡੀ ਪੱਧਰ 'ਤੇ ਜਾਰੀ ਹੈ | ਇਸ ਮੌਕੇ ਸਮਾਜਸੇਵੀ ਆਗੂ ਜ਼ੈਲਦਾਰ ਹਰਵਿੰਦਰ ਸਿੰਘ, ਪੰਚਾਇਤ ਮੈਂਬਰ ਸੁਖਵਿੰਦਰ ਸਿੰਘ ਮੱਤਾ, ਪੰਚਾਇਤ ਮੈਂਬਰ ਮਨਜੀਤ ਸਿੰਘ ਬਹਿਣੀਵਾਲ,ਆਪ ਆਗੂ ਸੁਖਮਿੰਦਰ ਸਿੰਘ ਧਾਲੀਵਾਲ ਸ਼ੇਰਪੁਰ, ਸੁਸ਼ੀਲ ਕੁਮਾਰ ਆਦਿ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਪੀ.ਜੀ.ਡੀ.ਸੀ.ਏ ਸਮੈਸਟਰ ਪਹਿਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ <br/> ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਬੰਦ ਕੀਤੇ ਟੋਲ ਪਲਾਜ਼ਿਆਂ ਨਾਲ ਲੋਕਾਂ ਦੇ ਰੋਜ਼ਾਨਾ ਬਚ ਰਹੇ 67 ਲੱਖ ਰੁਪਏ-ਬੌਬੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।