08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਭਾਜਪਾ ਦੇ ਯਤਨਾਂ ਸਦਕਾ ਗੰਗਾ ਰਾਮ ਬਸਤੀ, ਰਾਮ ਨਗਰ ਅਤੇ ਅਜੀਤ ਨਗਰ ਦੀ ਸਾਲਾਂ ਪੁਰਾਣੀ ਮੰਗ ਹੋਈ ਪੂਰੀ-ਸਰਜੀਵਨ ਜਿੰਦਲ <br/>

ਅਜੀਤ ਡੈਸਕ 14-06-2026
ਸੰਗਰੂਰ, 13 ਜੂਨ (ਦਮਨਜੀਤ ਸਿੰਘ) - ਗੰਗਾ ਰਾਮ ਨਗਰ, ਰਾਮ ਨਗਰ ਅਤੇ ਅਜੀਤ ਨਗਰ ਦੇ ਵਸਨੀਕਾਂ ਦੀ ਰੇਲਵੇ ਲਾਈਨ ਨਾਲ ਲੱਗਦੀਆਂ ਗਲੀਆਂ ਨੂੰ ਚੌੜਾ ਕਰਵਾਉਣ ਦੀ ਸਾਲਾਂ ਪੁਰਾਣੀ ਮੰਗ ਨੂੰ ਆਿਖ਼ਰਕਾਰ ਬੂਰ ਪੈ ਗਿਆ ਹੈ | ਇਲਾਕਾ ਨਿਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਇਸ ਮਸਲੇ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਬੇਨਤੀਆਂ ਕੀਤੀਆਂ ਜਾ ਰਹੀਆਂ ਸਨ, ਪਰ ਕੋਈ ਠੋਸ ਕਾਰਵਾਈ ਨਹੀਂ ਹੋ ਸਕੀ ਸੀ | ਇਹ ਮੁੱਦਾ ਜਦੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਨੇ ਤੁਰੰਤ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਗੱਲਬਾਤ ਕਰਕੇ ਇਲਾਕੇ ਦੇ ਲੋਕਾਂ ਦੀ ਸਮੱਸਿਆ ਤੋਂ ਜਾਣੂ ਕਰਵਾਇਆ ਅਤੇ ਇਸ ਦੇ ਜਲਦ ਹੱਲ ਲਈ ਦਖ਼ਲ ਦੇਣ ਦੀ ਅਪੀਲ ਕੀਤੀ | ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਰੇਲਵੇ ਮੰਤਰਾਲੇ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ | ਇਸੇ ਦੇ ਤਹਿਤ ਅੱਜ ਭਾਜਪਾ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਨੇ ਆਪਣੀ ਟੀਮ ਸਮੇਤ ਗਲੀਆਂ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਇਲਾਕਾ ਨਿਵਾਸੀਆਂ ਵਿੱਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ | ਲੋਕਾਂ ਨੇ ਕਿਹਾ ਕਿ ਜੋ ਵਿਕਾਸ ਕਾਰਜ ਪਿਛਲੇ ਕਈ ਸਾਲਾਂ ਤੋਂ ਰੁਕਿਆ ਹੋਇਆ ਸੀ, ਉਹ ਹੁਣ ਭਾਜਪਾ ਆਗੂਆਂ ਦੇ ਸਾਰਥਿਕ ਯਤਨਾਂ ਸਦਕਾ ਸ਼ੁਰੂ ਹੋ ਸਕਿਆ ਹੈ | ਸਰਜੀਵਨ ਜਿੰਦਲ ਨੇ ਕਿਹਾ ਕਿ ਭਾਜਪਾ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਖੇਤਰ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਰਹੀ ਹੈ | ਇਸ ਮੌਕੇ ਭਾਜਪਾ ਆਗੂ ਅਮਨਦੀਪ ਸਿੰਘ ਪੁਨੀਆ, ਵਿਜੈ ਸਾਹਨੀ, ਨਿਰਭੈ ਸਿੰਘ, ਸੁਰੇਸ਼ ਬੇਦੀ, ਤਾਰਾ ਐਮ.ਸੀ., ਅੰਜੂ ਰੰਗਾਂ, ਸਤਪਾਲ ਸਿੰਘ, ਭੀਮ ਸੈਨ, ਬਾਦਲ ਸਿੰਘ ਸਰਪੰਚ ਸਮੇਤ ਹੋਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਸਟੱਡੀ ਸਰਕਲ ਨੇ ਲਗਵਾਇਆ ਬਾਲ ਕਵੀ ਦਰਬਾਰ <br/> ਅਗਲੀ ਖ਼ਬਰ ਫ਼ਰਦ ਕੇਂਦਰ ਮੁਲਾਜ਼ਮਾਂ ਦੀਆਂ ਸੂਚੀਆਂ ਨਾ ਭੇਜ ਕੇ ਸਰਕਾਰ ਦੇ ਪੱਕੇ ਕਰਨ ਫ਼ੈਸਲੇ ਦੀ ਨਿਕਲੀ ਫੂਕ-ਬਿਕਰਮਜੀਤ ਸਿੰਘ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।