31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਮਾਨ ਸਰਕਾਰ ਦਾ ਅਹਿਦ, ਸਿਆਸੀ ਪੱਖਪਾਤ ਤੋਂ ਉੱਪਰ ਉੱਠ ਕੇ ਹੋਵੇਗਾ ਪਿੰਡਾਂ ਦਾ ਵਿਕਾਸ - ਡਾ. ਮਿੰਕੂ ਜਵੰਧਾ <br/>

ਅਜੀਤ ਡੈਸਕ 15-06-2026
ਭਵਾਨੀਗੜ੍ਹ, 14 ਜੂਨ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਇਨਫੋਟੈਕ ਅਤੇ ਭਾਈ ਗੁਰਦਾਸ ਗਰੁੱਪ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਪਿੰਡ ਗੁਰਦਾਸਪੁਰਾ (ਗੁਰਥਲੀ) ਦਾ ਦੌਰਾ ਕਰਕੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨਾਲ ਵਿਕਾਸ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ | ਪਿੰਡ ਪਹੁੰਚਣ 'ਤੇ ਸਰਪੰਚ ਨਾਜਰ ਸਿੰਘ, ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਮੌਜੂਦ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਮਿੰਕੂ ਜਵੰਧਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਵਿਕਾਸ ਦੇ ਨਵੇਂ ਮਾਡਲ ਵਜੋਂ ਸਥਾਪਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਵਿਕਾਸ ਕਾਰਜਾਂ ਵਿੱਚ ਅਕਸਰ ਸਿਆਸੀ ਪੱਖਪਾਤ ਦੇ ਦੋਸ਼ ਲੱਗਦੇ ਰਹੇ ਹਨ, ਪਰ ਮਾਨ ਸਰਕਾਰ ਦਾ ਮਕਸਦ ਹਰ ਪਿੰਡ ਅਤੇ ਹਰ ਵਰਗ ਤੱਕ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਦੇ ਲਾਭ ਪਹੁੰਚਾਉਣਾ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਪਿੰਡ ਦੀ ਤਰੱਕੀ ਲਈ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਪਿੰਡ ਗੁਰਦਾਸਪੁਰਾ (ਗੁਰਥਲੀ) ਦੇ ਵਿਕਾਸ ਲਈ ਚੱਲ ਰਹੇ ਅਤੇ ਭਵਿੱਖ ਵਿੱਚ ਸ਼ੁਰੂ ਹੋਣ ਵਾਲੇ ਪ੍ਰੋਜੈਕਟਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਪਿੰਡ ਵਾਸੀਆਂ ਵੱਲੋਂ ਮਿਲੇ ਪਿਆਰ, ਸਤਿਕਾਰ ਅਤੇ ਵਿਸ਼ਵਾਸ ਲਈ ਧੰਨਵਾਦ ਵੀ ਕੀਤਾ | ਇਸ ਮੌਕੇ ਸਰਪੰਚ ਨਾਜਰ ਸਿੰਘ, ਪੰਚਾਇਤ ਮੈਂਬਰ ਰਾਜਿੰਦਰ ਸਿੰਘ, ਰਜਵੰਤ ਸਿੰਘ, ਸਰਨਜੀਤ ਕੌਰ ਅਤੇ ਜਗਤਾਰ ਸਿੰਘ ਨੇ ਡਾ. ਜਵੰਧਾ ਦੀ ਲੋਕ ਪੱਖੀ ਕਾਰਜਸ਼ੈਲੀ ਅਤੇ ਇਲਾਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਿੰਡ ਵਾਸੀ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਪਿੰਡ ਦੀ ਤਰੱਕੀ ਅਤੇ ਵਿਕਾਸ ਲਈ ਸਰਕਾਰ ਨਾਲ ਮਿਲ ਕੇ ਕੰਮ ਕਰਨਗੇ | ਮੀਟਿੰਗ ਵਿੱਚ ਮਨਿੰਦਰ ਸਿੰਘ, ਨਰਿੰਦਰ ਸਿੰਘ, ਦੇਵ ਸਿੰਘ, ਹਰਦੇਵ ਸਿੰਘ, ਰਣਜੀਤ ਸਿੰਘ, ਕਰਨੈਲ ਸਿੰਘ, ਗੁਰਫਤਿਹ ਸਿੰਘ, ਦਲੀਪ ਸਿੰਘ, ਭਜਨ ਸਿੰਘ, ਗੁਰਮੀਤ ਕੌਰ, ਸਿੰਦਰ ਕੌਰ, ਸਰਬਜੀਤ ਕੌਰ, ਦਲੀਪ ਕੌਰ, ਹਰਬੰਸ ਕੌਰ, ਚਰਨਜੀਤ ਕੌਰ, ਗੁਰਜੀਤ ਕੌਰ, ਸੁਰਜੀਤ ਸਿੰਘ, ਮਹਿੰਦਰ ਸਿੰਘ, ਪਰਮੇਲ ਸਿੰਘ ਅਤੇ ਬਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਨੌਜਵਾਨ ਅਤੇ ਮਹਿਲਾਵਾਂ ਹਾਜ਼ਰ ਸਨ |

ਪਿਛਲੀ ਖ਼ਬਰ ਤੇਜ਼ ਤੂਫ਼ਾਨ, ਝੱਖੜ ਤੇ ਮੀਂਹ ਨਾਲ ਰਾਈਸ ਸ਼ੈਲਰ ਦੀਆਂ ਕੰਧਾ ਢਹਿਣ ਤੇ ਪਾਣੀ ਭਰ ਜਾਣ ਨਾਲ ਲੱਖਾਂ ਰੁਪਏ ਦੇ ਚੌਲ ਨੁਕਸਾਨ... ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਚਾਰ ਸਾਲਾਂ ਵਿਚ ਇੱਕ ਵੀ ਯੂਨਿਟ ਬਿਜਲੀ ਪੈਦਾ ਨਹੀਂ ਕੀਤੀ - ਜਥੇਦਾਰ ਹਮੀਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।