31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਅਕਾਲੀ ਦਲ (ਬ) ਨੂੰ ਭਰਵਾਂ ਹੁੰਗਾਰਾ <br/>

ਅਜੀਤ ਡੈਸਕ 15-06-2026
ਸੰਗਰੂਰ, 14 ਜੂਨ (ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਅਮਰਜੀਤ ਸਿੰਘ ਸਰਕਲ ਪ੍ਰਧਾਨ ਐਸ.ਸੀ. ਵਿੰਗ ਦੀ ਪ੍ਰੇਰਨਾ ਸਦਕਾ ਸ੍ਰੀ ਵਿਸ਼ਾਲ ਮੱਟੂ ਅਤੇ ਅਮਨਦੀਪ ਅਮਨੀ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ ਅਕਾਲੀ ਦਲ 'ਚ ਸ਼ਾਮਿਲ ਹੋਏ | ਉੱਘੇ ਸਮਾਜ ਸੇਵੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰੀ ਅਰਵਿੰਦ ਖੰਨਾ ਵਲੋਂ ਸਾਰੇ ਸਾਥੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ 'ਚ ਜੀ ਆਇਆਂ ਕਿਹਾ | ਖੰਨਾ ਨੇ ਕਿਹਾ ਕਿ ਉਨ੍ਹਾਂ ਨੂੰ ਬੜੀ ਖ਼ੁਸ਼ੀ ਹੈ ਕਿ ਸੰਗਰੂਰ ਦੇ ਨੌਜਵਾਨਾਂ ਨੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਚੁਣਿਆ ਹੈ | ਉਨ੍ਹਾਂ ਕਿਹਾ ਕਿ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਨੌਜਵਾਨ ਜੋ ਵੀ ਉਮੀਦ ਲੈ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ, ਮੈਂ ਉਸ ਉਮੀਦ 'ਤੇ ਖਰਾ ਉੱਤਰਾਂਗਾ | ਖੰਨਾ ਨੇ ਪਾਰਟੀ 'ਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 'ਚ ਤੁਹਾਨੂੰ ਬਣਦਾ ਮਾਣ ਸਨਮਾਨ ਮਿਲੇਗਾ | ਉਨ੍ਹਾਂ ਕਿਹਾ ਕਿ ਹੁਣ ਤੁਸੀਂ ਆਪਣਾ ਅਤੇ ਆਪਣੇ ਪਰਿਵਾਰ ਦੇ ਉੱਜਵਲ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾ ਕੇ ਜਿਤਾਉਣਾ ਹੈ | ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ, ਜੋ ਪੰਜਾਬ ਦੇ ਮੁੱਦਿਆਂ ਨੂੰ ਸਹੀ ਢੰਗ ਨਾਲ ਹੱਲ ਕਰ ਸਕਦੀ ਹੈ | ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਨੌਜਵਾਨਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਅਮਰਜੀਤ ਸਿੰਘ ਸਰਕਲ ਪ੍ਰਧਾਨ ਐਸ.ਸੀ. ਵਿੰਗ, ਰਫੀ ਕੁਮਾਰ ਯੂਥ ਅਕਾਲੀ ਆਗੂ, ਜੀਤਾ ਰਾਮ ਬਾਕਸਰ ਸੀਨੀਅਰ ਅਕਾਲੀ ਆਗੂ ਅਤੇ ਜੋਗੀ ਰਾਮ ਸਾਬਕਾ ਕੌਂਸਲਰ ਵਿਸ਼ੇਸ਼ ਤੌਰ ਉੱਤੇ ਮੌਜੂਦ ਸਨ |

ਪਿਛਲੀ ਖ਼ਬਰ ਮੀਂਹ ਕਾਰਨ ਗਰੀਬ ਪਰਿਵਾਰ ਦਾ ਮਕਾਨ ਹੋਇਆ ਤਹਿਸ ਨਹਿਸ <br/> ਅਗਲੀ ਖ਼ਬਰ ਪੈਨਸ਼ਨਰ ਜੁਆਇੰਟ ਫ਼ਰੰਟ ਦੀ 17 ਦੀ ਸੂਬਾਈ ਕਨਵੈੱਨਸ਼ਨ 'ਚ ਕਨਫੈੱਡਰੇਸ਼ਨ ਕਰੇਗੀ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।