30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਢੀਂਡਸਾ ਦੀ ਅਗਵਾਈ ਹੇਠ ਅਕਾਲੀ ਦਲ (ਪੁਨਰ ਸੁਰਜੀਤ) ਵਰਕਰਾਂ ਨੂੰ ਕਰ ਰਿਹਾ ਲਾਮਬੰਦ- ਰਿਪੂ ਢਿੱਲੋਂ <br/>

ਅਜੀਤ ਡੈਸਕ 15-06-2026
ਸੰਗਰੂਰ, 14 ਜੂਨ (ਅਮਨਦੀਪ ਸਿੰਘ ਬਿੱਟਾ) - ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿਚ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਉਪਰੰਤ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਬੂਥ ਪੱਧਰ ਤੱਕ ਕੰਮ ਸ਼ੁਰੂ ਕੀਤਾ ਜਾ ਚੁੱਕਿਆ ਹੈ | ਰਿਪੂ ਢਿੱਲੋਂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਨੂੰ ਜੋ ਹੰੁਗਾਰਾ ਮਿਲਿਆ ਹੈ, ਉਸ ਤੋਂ ਇਹ ਸਾਫ਼ ਹੈ ਕਿ ਪਾਰਟੀ ਸ਼ਹਿਰੀ ਖੇਤਰਾਂ ਵਿਚ ਵੀ ਆਪਣਾ ਜਨ ਅਧਾਰ ਮਜ਼ਬੂਤ ਕੀਤਾ ਹੈ | ਆਪ ਪਾਰਟੀ ਦੀ ਸਰਕਾਰ ਉੱਤੇ ਹਰ ਫ਼ਰੰਟ ਉੱਪਰ ਫ਼ੇਲ੍ਹ ਹੋਣ ਦਾ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਪਾਰਟੀ ਨੂੰ ਪੰਜਾਬੀ ਪਹਿਲਾਂ ਹੀ ਨਕਾਰ ਚੁੱਕੇ ਹਨ, ਹੁਣ ਕੇਵਲ ਅਕਾਲੀ ਦਲ ਪੁਨਰ ਸੁਰਜੀਤ ਹੀ ਅਜਿਹੀ ਪਾਰਟੀ ਹੈ, ਜੋ ਲੋਕਾਂ ਲਈ ਤੀਜੀ ਧਿਰ ਵਜੋਂ ਬਣ ਕੇ ਉੱਭਰੀ ਹੈ | ਮਾਲਵਾ ਖ਼ਿੱਤੇ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਪਾਰਟੀ ਦੇ ਮਜ਼ਬੂਤ ਜਨ ਅਧਾਰ ਹੋਣ ਦੀ ਵੀ ਗੱਲ ਕਰਦਿਆਂ ਰਿਪੂ ਢਿੱਲੋਂ ਨੇ ਕਿਹਾ ਕਿ 2027 ਦੀ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਦਾ ਸਿਆਸੀ ਦਿ੍ਸ਼ ਪੰਥਕ ਤੌਰ 'ਤੇ ਪੂਰੀ ਤਰ੍ਹਾਂ ਰੰਗਿਆ ਨਜ਼ਰ ਆਏਗਾ |

ਪਿਛਲੀ ਖ਼ਬਰ ਭਗਵਾਨਪੁਰਾ ਦੀ ਮੇਨ ਫਿਰਨੀ ਨੂੰ ਪੱਕਾ ਕਰਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ <br/> ਅਗਲੀ ਖ਼ਬਰ ਗੋਲਡ ਮੈਡਲਿਸਟ ਰਮਨਦੀਪ ਸਿੰਘ ਦਾ ਪਿੰਡ ਪਹੁੰਚਣ 'ਤੇ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।