30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਲੈਕਚਰਾਰਾਂ ਦੀ ਭਰਤੀ ਨਾਲ ਸਰਕਾਰੀ ਸਕੂਲਾਂ ਦਾ ਸਿੱਖਿਆ ਤੰਤਰ ਹੋਰ ਮਜ਼ਬੂਤ ਹੋਵੇਗਾ- ਭਰਾਜ <br/>

ਅਜੀਤ ਡੈਸਕ 15-06-2026
ਸੰਗਰੂਰ, 14 ਜੂਨ (ਧੀਰਜ ਪਸ਼ੌਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵਲੋਂ ਕੀਤੇ ਫ਼ੈਸਲਿਆਂ ਦੀ ਸ਼ਲਾਘਾ ਕਰਦਿਆਂ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਨਵੀਆਂ ਭਰਤੀਆਂ ਦੀ ਮਨਜ਼ੂਰੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਦੁਆਰ ਖੋਲ੍ਹਣ ਵੱਲ ਇੱਕ ਇਤਿਹਾਸਕ ਕਦਮ ਹੈ | ਭਰਾਜ ਨੇ ਕੈਬਨਿਟ ਫ਼ੈਸਲਿਆਂ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਕਿ ਇਹ ਫ਼ੈਸਲੇ ਸੂਬੇ ਦੇ ਸਰਵਪੱਖੀ ਵਿਕਾਸ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਹਾਈ ਹੋਣਗੇ | ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹੜ੍ਹਾਂ ਦੀ ਰੋਕਥਾਮ ਲਈ ਲਏ ਗਏ ਫ਼ੈਸਲੇ ਨੂੰ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਸੋਚ ਦਾ ਸਭ ਤੋਂ ਵੱਡਾ ਸਬੂਤ ਦੱਸਿਆ | ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿਚ ਉਮਰ ਸੀਮਾ 'ਚ 5 ਸਾਲ ਦੀ ਵੱਡੀ ਛੋਟ ਦਿੰਦਿਆਂ 1,013 ਲੈਕਚਰਾਰਾਂ ਦੀ ਭਰਤੀ ਨੂੰ ਹਰੀ ਝੰਡੀ ਦਿੱਤੀ ਹੈ | ਇਸ ਦੇ ਨਾਲ ਹੀ ਲੋਕ ਨਿਰਮਾਣ ਵਿਭਾਗ ਵਿਚ 156 ਜੂਨੀਅਰ ਇੰਜੀਨੀਅਰਾਂ ਦੀ ਸਿੱਧੀ ਨਿਯੁਕਤੀ ਦਾ ਫ਼ੈਸਲਾ ਕੀਤਾ ਗਿਆ ਹੈ | ਭਰਾਜ ਨੇ ਕਿਹਾ ਕਿ ਉਮਰ ਸੀਮਾ ਵਿਚ 5 ਸਾਲ ਦੀ ਛੋਟ ਮਿਲਣ ਨਾਲ ਉਨ੍ਹਾਂ ਹਜ਼ਾਰਾਂ ਯੋਗ ਉਮੀਦਵਾਰਾਂ ਨੂੰ ਮੁੜ ਸੁਨਹਿਰੀ ਮੌਕਾ ਮਿਲੇਗਾ ਜੋ ਉਮਰ ਲੰਘਣ ਕਾਰਨ ਨਿਰਾਸ਼ ਹੋ ਚੁੱਕੇ ਸਨ | ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ 1013 ਲੈਕਚਰਾਰਾਂ ਦੀ ਭਰਤੀ ਨਾਲ ਸਰਕਾਰੀ ਸਕੂਲਾਂ ਦਾ ਸਿੱਖਿਆ ਤੰਤਰ ਹੋਰ ਮਜ਼ਬੂਤ ਹੋਵੇਗਾ, ਉੱਥੇ ਹੀ ਦੂਜੇ ਪਾਸੇ 156 ਜੇ.ਈਜ਼ ਦੀ ਸਿੱਧੀ ਭਰਤੀ ਨਾਲ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਤੇਜ਼ੀ ਆਵੇਗੀ |

ਪਿਛਲੀ ਖ਼ਬਰ ਤਿੰਨ ਰੋਜ਼ਾ ਮੁਫ਼ਤ ਨੇਚਰੋਪੈਥੀ ਕੈਂਪ ਦਾ 450 ਮਰੀਜ਼ਾਂ ਨੇ ਲਿਆ ਲਾਹਾ ਅਗਲੀ ਖ਼ਬਰ ਭਗਵਾਨਪੁਰਾ ਦੀ ਮੇਨ ਫਿਰਨੀ ਨੂੰ ਪੱਕਾ ਕਰਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।