30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਘਰ 'ਚ ਵੜ ਕੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ 4 'ਤੇ ਮਾਮਲਾ ਦਰਜ

ਅਜੀਤ ਡੈਸਕ 15-06-2026
ਅਮਰਗੜ੍ਹ, 14 ਜੂਨ (ਜਤਿੰਦਰ ਮੰਨਵੀ) - ਧੂਰੀ ਰੋਡ ਅਮਰਗੜ੍ਹ ਦੀ ਵਸਨੀਕ ਇਕ ਮਹਿਲਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਰਾਤ ਵੇਲੇ ਹੋਈ ਕੁੱਟਮਾਰ ਨੂੰ ਲੈ ਕੇ ਅਮਰਗੜ੍ਹ ਪੁਲਿਸ ਨੇ ਚਾਰ ਜਣਿਆਂ 'ਤੇ ਮਾਮਲਾ ਦਰਜ ਕੀਤਾ ਹੈ | ਪ੍ਰੀਤਮ ਕੌਰ ਪਤਨੀ ਪ੍ਰੀਤਮ ਸਿੰਘ ਵਾਸੀ ਧੂਰੀ ਰੋਡ ਅਮਰਗੜ੍ਹ ਵਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਮੁਤਾਬਿਕ ਉਹ ਰਾਤ ਵੇਲੇ ਘਰ ਵਿਚ ਸੁੱਤੀ ਪਈ ਸੀ ਕਿ ਹਥਿਆਰਬੰਦ ਵਿਅਕਤੀ ਉਨ੍ਹਾਂ ਦੇ ਘਰ ਆ ਵੜੇ ਤੇ ਉਸ ਦੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ | ਬਹਰਹਾਲ ਅਮਰਗੜ੍ਹ ਪੁਲਿਸ ਵੱਲੋਂ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਕਥਿਤ ਦੋਸ਼ੀ ਸੋਨੀ ਸਿੰਘ ਵਾਸੀ ਬਾਗੜੀਆਂ, ਭਿੰਦਰ ਸਿੰਘ ਵਾਸੀ ਸੰਗਰੂਰ ਅਤੇ ਪਿ੍ੰਸ ਵਾਸੀ ਅਮਰਗੜ੍ਹ ਸਣੇ ਇੱਕ ਅਗਿਆਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ |
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਅੱਜ ਲੱਗੇਗੀ 'ਬੇਰੁਜ਼ਗਾਰਾਂ ਦੀ ਸੱਥ' ਅਗਲੀ ਖ਼ਬਰ ਵਿਧਾਇਕ ਡਾ. ਰਹਿਮਾਨ ਦੀ ਅਗਵਾਈ ਹੇਠ ਸਰਕਲ 'ਚ ਵਿਕਾਸ ਕਾਰਜਾਂ ਦੀ ਲਹਿਰ - ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।