03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

22, 23 ਅਤੇ 24 ਨੂੰ ਪੀ.ਆਰ.ਟੀ.ਸੀ, ਪਨਬੱਸ ਕਾਮੇ ਮੁੱਖ ਮੰਤਰੀ ਰਿਹਾਇਸ਼ ਦਾ ਕਰਨਗੇ ਘਿਰਾਓ

ਅਜੀਤ ਡੈਸਕ 16-06-2026
ਸੰਗਰੂਰ, 15 ਜੂਨ (ਅਮਨਦੀਪ ਸਿੰਘ ਬਿੱਟਾ) - ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਕੰਟਰੈਕਟ ਯੂਨੀਅਨ ਦੇ ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ ਨੇ ਕਿਹਾ ਕਿ 22,23, ਅਤੇ 24 ਜੂਨ ਨੂੰ ਹੜਤਾਲ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਬਣੀ ਨੂੰ 4 ਸਾਲ ਦਾ ਸਮਾਂ ਲੰਘ ਚੁੱਕਿਆ ਹੈ ਪਰ ਇੱਕ ਵੀ ਸਰਕਾਰੀ ਵਿਭਾਗ ਦੀ ਮਾਲਕੀ ਵਾਲੀ ਬੱਸ ਨਹੀਂ ਪਾਈ ਗਈ ਹੈ, ਉਲਟਾ ਕਿੱਲੋਮੀਟਰ ਸਕੀਮ (ਪ੍ਰਾਈਵੇਟ ਬੱਸਾਂ) ਰਾਹੀਂ ਵਿਭਾਗਾਂ ਦੇ ਨਿੱਜੀਕਰਨ ਵੱਲ ਨੂੰ ਧੱਕਿਆ ਜਾ ਰਿਹਾ ਹੈ | ਡੀਪੂ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ, ਸੂਬਾ ਆਗੂ ਕਰਮਜੀਤ ਸਿੰਘ ਕਰਮਾ, ਪਰਮਿੰਦਰ ਸਿੰਘ ਜੱਸੜ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਜੇਲ੍ਹਾਂ ਵਿਚ ਬੰਦ ਕਰ ਕੇ ਉਨ੍ਹਾਂ ਦੀ ਆਵਾਜ਼ ਦਬਾਅ ਕੇ ਨਿੱਜੀਕਰਨ ਵੱਲ ਨੂੰ ਵਧ ਰਹੀ ਹੈ | ਸਤਿੰਦਰ ਸਿੰਘ ਦਿਆਲਗੜ੍ਹ ਜੇਜੀਆ, ਬਲਕਾਰ ਸਿੰਘ ਚੰਗਾਲੀਵਾਲਾ, ਸੁਖਪ੍ਰੀਤ ਸਿੰਘ ਸੁੱਖੀ, ਨਿਰਧੋਲ ਸਿੰਘ ਬੱਬਨਪੁਰ ਨੇ ਵੀ ਕਿਹਾ ਕਿ ਜੇ ਕਿੱਲੋਮੀਟਰ ਬੱਸਾਂ ਨੂੰ ਹਰੀ ਝੰਡੀ ਦਿੱਤੀ ਗਈ ਤਾਂ ਵਿਰੋਧ ਕੀਤਾ ਜਾਵੇਗਾ |
ਪਿਛਲੀ ਖ਼ਬਰ ਭਾਜਪਾ ਦੇ ਬੁੱਧੀਜੀਵੀ ਸੈੱਲ ਦੀ ਹੋਈ ਮੀਟਿੰਗ ਅਗਲੀ ਖ਼ਬਰ ਪੁਲਿਸ ਵਲੋਂ ਚਿੱਟੇ ਸਮੇਤ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।