05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

27 ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਕੀਤਾ ਕਿੱਤਾ ਮੁਖੀ ਸਿਖਲਾਈ ਕੋਰਸ <br/>

ਅਜੀਤ ਡੈਸਕ 16-06-2026
ਸੰਗਰੂਰ, 15 ਜੂਨ (ਧੀਰਜ ਪਸ਼ੌਰੀਆ) - 'ਮੌਸਮੀ ਫਲਾਂ ਅਤੇ ਸਬਜ਼ੀਆਂ ਦੀ ਸੰਭਾਲ' ਵਿਸ਼ੇ 'ਤੇ ਕਿ੍ਸ਼ੀ ਵਿਗਿਆਨ ਕੇਂਦਰ ਸੰਗਰੂਰ ਵਲੋਂ ਪੰਜ-ਰੋਜ਼ਾ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ, ਜਿਸ ਵਿਚ 27 ਕਿਸਾਨ ਅÏਰਤਾਂ ਅਤੇ ਪੇਂਡੂ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ | ਸਿਖਲਾਈ ਕੋਰਸ ਦੌਰਾਨ ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.- ਕਿ੍ਸ਼ੀ ਵਿਗਿਆਨ ਕੇਂਦਰ ਉਨ੍ਹਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਦੇ ਖੇਤਰ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਸਿੱਖਿਆਰਥੀਆਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਨੂੰ ਕੇਵਲ ਘਰੇਲੂ ਹੁਨਰ ਵਜੋਂ ਹੀ ਨਹੀਂ, ਸਗੋਂ ਇੱਕ ਸੰਭਾਵੀ ਉੱਦਮ ਵਜੋਂ ਵੀ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕੇ.ਵੀ.ਕੇ. ਵਲੋਂ ਕਿਸਾਨ ਅਤੇ ਪੇਂਡੂ ਅÏਰਤਾਂ ਦੇ ਸਸ਼ਕਤੀਕਰਨ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਖਲਾਈ ਅਤੇ ਪਸਾਰ ਗਤੀਵਿਧੀਆਂ ਬਾਰੇ ਵੀ ਚਾਨਣਾ ਪਾਇਆ | ਡਾ. ਵਿਤਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਡਾ. ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਬਾਗ਼ਬਾਨੀ) ਨੇ ਵਡਮੁੱਲੀਆਂ ਜਾਣਕਾਰੀਆਂ ਦਿੱਤੀਆਂ ਮਹੱਤਤਾ ਉਜਾਗਰ ਕੀਤੀ | ਅਗਾਂਹਵਧੂ ਕਿਸਾਨ ਅÏਰਤਾਂ ਸ਼੍ਰੀਮਤੀ ਰਜਿੰਦਰ ਕੌਰ (ਕਿਰਤ ਸ਼ੈਲਫ਼ ਹੈਲਪ ਗਰੁੱਪ) ਅਤੇ ਸ਼੍ਰੀਮਤੀ ਹਰਪ੍ਰੀਤ ਕੌਰ (ਮਾਨ ਕੁਦਰਤੀ ਖੇਤੀ ਫਾਰਮ) ਨੇ ਸਿੱਖਿਆਰਥੀਆਂ ਨਾਲ ਫੂਡ ਪ੍ਰੋਸੈਸਿੰਗ ਅਤੇ ਸੰਭਾਲ ਨਾਲ ਸੰਬੰਧਿਤ ਆਪਣੇ ਕੀਮਤੀ ਤਜਰਬੇ ਅਤੇ ਵਿਹਾਰਕ ਸੁਝਾਅ ਸਾਂਝੇ ਕੀਤੇ | ਉਨ੍ਹਾਂ ਦੀ ਗੱਲਬਾਤ ਨੇ ਸਿੱਖਿਆਰਥੀਆਂ ਨੂੰ ਆਧੁਨਿਕ ਸੰਭਾਲ ਤਕਨੀਕਾਂ ਅਪਣਾਉਣ ਅਤੇ ਮੌਸਮੀ ਫਲਾਂ-ਸਬਜ਼ੀਆਂ ਦੇ ਮੁੱਲ-ਵਾਧੇ ਰਾਹੀਂ ਉੱਦਮ ਦੇ ਮੌਕੇ ਤਲਾਸ਼ਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ 42ਵੀਂ ਜੂਨੀਅਰ ਪੰਜਾਬ ਕਬੱਡੀ ਚੈਂਪੀਅਨਸ਼ਿਪ ਅਗਲੀ ਖ਼ਬਰ ਅਰੋੜਾ ਵੈੱਲਫੇਅਰ ਸਭਾ ਵਲੋਂ ਤਰਸੇਮ ਕਾਲੜਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।