05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਨਾਰਾਜ਼ ਚੱਲ ਰਹੇ ਬਲਾਕ ਪ੍ਰਧਾਨ ਜਿੰਦਲ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੜ ਆਪਣੇ ਨਾਲ ਤੋਰਿਆ <br/>

ਅਜੀਤ ਡੈਸਕ 16-06-2026
ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੰਦੀਪ ਜਿੰਦਲ ਦੇ ਘਰ ਪਹੁੰਚੇ | ਜਿੱਥੇ ਸੰਦੀਪ ਜਿੰਦਲ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਨਿੱਘਾ ਸਵਾਗਤ ਕੀਤਾ ਗਿਆ | ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਦੀਪ ਜਿੰਦਲ ਨੂੰ ਕਿਹਾ ਕਿ ਉਹ ਆਪਣੀ ਬਲਾਕ ਪ੍ਰਧਾਨ ਦੀ ਡਿਊਟੀ ਨੂੰ ਪਹਿਲਾਂ ਦੀ ਤਰ੍ਹਾਂ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ | ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਸੰਦੀਪ ਜਿੰਦਲ ਨੇ ਸਦਾ ਹੀ ਪਾਰਟੀ ਦੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਹੈ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਿਰਤੋੜ ਮਿਹਨਤ ਕੀਤੀ ਹੈ | | ਸੰਦੀਪ ਜਿੰਦਲ ਨੇ ਕਿਹਾ ਕਿ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਆਪਣੇ ਵਿਧਾਨ ਸਭਾ ਹਲਕਾ ਸੁਨਾਮ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ ਅਤੇ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਜਿਹੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਜੁਟੇ ਹੋਏ ਹਨ, ਜਿਸ ਕਾਰਨ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਦਾ ਪਿਆਰ ਮਿਲ ਰਿਹਾ ਹੈ | ਸੰਦੀਪ ਜਿੰਦਲ ਨੇ ਕਿਹਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਬਲਾਕ ਪ੍ਰਧਾਨ ਦੀ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ | ਜ਼ਿਕਰਯੋਗ ਹੈ ਕਿ 'ਆਪ' ਦੇ ਬਲਾਕ ਪ੍ਰਧਾਨ ਸੰਦੀਪ ਜਿੰਦਲ ਨਗਰ ਕੌਂਸਲ ਚੋਣਾਂ ਵਿਚ ਆਪਣੀ ਪਤਨੀ ਨੂੰ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਚੱਲ ਰਹੇ ਸਨ | ਇਸ ਮੌਕੇ ਰੀਤੂ ਜਿੰਦਲ, ਮੀਰਾ ਰਾਣੀ, ਹਰੀਸ਼ ਗੋਇਲ, ਸ਼ੀਤਲ ਜੁਗਨੀ, ਰੇਨੂ, ਰਜਨੀ ਗੋਇਲ, ਦਕਸ਼ ਜਿੰਦਲ, ਅਮਰੀਕ ਸਿੰਘ ਧਾਲੀਵਾਲ, ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਮਨਪ੍ਰੀਤ ਬਾਂਸਲ ਅਤੇ ਯਸ਼ਪਾਲ ਮੰਗਲਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ 2027 'ਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ- ਧੁੱਗਾ ਅਗਲੀ ਖ਼ਬਰ ਸੂਏ 'ਚ ਪਾੜ ਪੈ ਜਾਣ ਕਾਰਨ ਕਿਸਾਨਾਂ ਵਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।