28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਡਰੇਨਾਂ ਦੀ ਸਫਾਈ ਤੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਸਾੜੀ ਪੰਜਾਬ ਸਰਕਾਰ ਦੀ ਅਰਥੀ <br/>

ਅਜੀਤ ਡੈਸਕ 17-06-2026
ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਭਾਕਿਯੂ ਏਕਤਾ ਮਲਵਈ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਰਾਮਗੜ੍ਹ ਅਤੇ ਜ਼ਿਲ੍ਹਾ ਜਰਨਲ ਸਕੱਤਰ ਕੁਲਦੀਪ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਲਹਿਰਾਗਾਗਾ ਵਿਖੇ ਸ਼ਹਿਰ ਅਤੇ ਪਿੰਡਾਂ ਨੂੰ ਦਰਪੇਸ਼ ਗੰਦੇ ਪਾਣੀ, ਨਾਲਿਆਂ ਅਤੇ ਡਰੇਨਾਂ ਦੀ ਸਫ਼ਾਈ ਨਾ ਹੋਣ ਦੀ ਗੰਭੀਰ ਸਮੱਸਿਆ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਸੰਬੰਧਿਤ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸੂਬਾ ਆਗੂ ਧਰਮਿੰਦਰ ਸਿੰਘ ਪਿਸ਼ੌਰ ਅਤੇ ਸੂਬਾ ਸਿੰਘ ਸੰਗਤਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਲਹਿਰਾਗਾਗਾ ਅਤੇ ਪੂਰੇ ਪੰਜਾਬ ਦੇ ਪਿੰਡਾਂ 'ਚੋਂ ਲੰਘਦੀਆਂ ਡਰੇਨਾਂ ਅਤੇ ਨਾਲਿਆਂ ਦੀ ਲੰਬੇ ਸਮੇਂ ਤੋਂ ਸਫ਼ਾਈ ਨਹੀਂ ਕੀਤੀ ਗਈ, ਜਿਸ ਕਾਰਨ ਬਰਸਾਤ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਵੇਗੀ | ਡਰੇਨਾਂ ਵਿੱਚ ਗਾਰ, ਜੰਗਲੀ ਬੂਟੀ ਅਤੇ ਗੰਦਗੀ ਇਕੱਠੀ ਹੋਣ ਕਾਰਨ ਪਾਣੀ ਖੇਤਾਂ ਵਿੱਚ ਦਾਖ਼ਲ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ, ਜਿਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਅਤੇ ਜ਼ਮੀਨਾਂ ਦਾ ਭਾਰੀ ਨੁਕਸਾਨ ਹੋ ਸਕਦਾ ਹੈ | ਜ਼ਿਲ੍ਹਾ ਆਗੂ ਬੰਤਦਾਸ ਅਤੇ ਮਾਸਟਰ ਅਮਰੀਕ ਸਿੰਘ ਸੇਖੂਵਾਸ ਨੇ ਕਿਹਾ ਕਿ ਇੱਕ ਪਾਸੇ ਸ਼ਹਿਰਾਂ ਵਿੱਚ ਗੰਦੇ ਪਾਣੀ ਅਤੇ ਗੰਦਗੀ ਦੀ ਸਮੱਸਿਆ ਲੋਕਾਂ ਦੀ ਸਿਹਤ ਲਈ ਖ਼ਤਰਾ ਬਣੀ ਹੋਈ ਹੈ, ਦੂਜੇ ਪਾਸੇ ਪਿੰਡਾਂ ਵਿੱਚ ਡਰੇਨਾਂ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਡੁੱਬਣ ਦਾ ਖ਼ਤਰਾ ਵੱਧ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਨੇ ਮੰਗ ਕੀਤੀ ਕਿ ਪੰਜਾਬ ਦੀਆਂ ਸਾਰੀਆਂ ਡਰੇਨਾਂ, ਨਾਲਿਆਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ ਅਤੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ | ਇਸ ਮੌਕੇ ਕਰਮਜੀਤ ਸਿੰਘ ਸੰਗਤਪੁਰਾ, ਧਰਮਜੀਤ ਸਿੰਘ ਚੰਗਾਲੀਵਾਲਾ, ਬਿੰਦਰ ਰਾਮਗੜ੍ਹ, ਜਸਵੀਰ ਕੌਰ ਲਹਿਲ ਕਲਾਂ ਬਲਜੀਤ ਕੌਰ ਲਹਿਲ ਕਲਾਂ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ |

ਪਿਛਲੀ ਖ਼ਬਰ ਸੱਤਾ ਦੇ ਨਸ਼ੇ 'ਚ ਚੂਰ ਪੰਚਾਇਤ ਅੱਗੇ ਬੇਵੱਸ ਹੋਈ ਅਫ਼ਸਰਸ਼ਾਹੀ <br/> ਅਗਲੀ ਖ਼ਬਰ ਪੰਜਾਬ ਦੇ ਸਭ ਮਸਲਿਆਂ ਦਾ ਹੱਲ ਭਾਜਪਾ ਦੀ ਡਬਲ ਇੰਜਣ ਸਰਕਾਰ ਦੇ ਹੱਥ- ਲਹਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।