28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਨਰੇਗਾ ਮੁਲਾਜ਼ਮਾਂ ਦੇ ਧਰਨੇ 'ਚ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ <br/>

ਅਜੀਤ ਡੈਸਕ 17-06-2026
ਸੁਨਾਮ ਊਧਮ ਸਿੰਘ ਵਾਲਾ, 16 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪਿਛਲੇ ਕੁਝ ਹਫ਼ਤਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਕਰ ਕੇ ਧਰਨੇ 'ਤੇ ਬੈਠੇ ਨਰੇਗਾ ਮੁਲਾਜ਼ਮਾਂ ਕੋਲ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਹੰੁਚ ਕੇ ਉਨ੍ਹਾਂ ਦੀ ਮੰਗਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਹਾਸਿਲ ਕੀਤੀ | ਇਸ ਸਮੇਂ ਨਰੇਗਾ ਕਰਮਚਾਰੀ ਅਨੂ ਬਾਲਾ, ਤਰਸੇਮ ਸਿੰਘ ਅਤੇ ਸੰਦੀਪ ਸਿੰਘ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪਣੀਆਂ ਮੰਗਾਂ ਬਾਰੇ ਦੱਸਦਿਆਂ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਸਾਰਾ ਦਾਰੋਮਦਾਰ ਨਰੇਗਾ ਮੁਲਾਜ਼ਮਾਂ 'ਤੇ ਨਿਰਭਰ ਹੈ ਪਰ ਫਿਰ ਵੀ ਨਰੇਗਾ ਮੁਲਾਜ਼ਮਾਂ ਨੂੰ ਉਕਤ ਮਹਿਕਮੇ ਵਿਚ ਸੇਵਾਵਾਂ ਨਿਯਮਤ ਕਰਵਾਉਣ ਲਈ ਸਤਾਰਾਂ ਅਠਾਰਾਂ ਸਾਲਾਂ ਤੋਂ ਸੰਘਰਸ਼ ਕਰਨਾ ਪੈ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਇਸ ਨੂੰ ਕੇਂਦਰ ਸਰਕਾਰ ਦੀ ਸਕੀਮ ਦੱਸ ਕੇ ਆਪਣਾ ਪੱਲਾ ਝਾੜ ਲੈਂਦੀ ਹੈ | ਉਨ੍ਹਾਂ ਕਿਹਾ ਕਿ ਨਰੇਗਾ ਮੁਲਾਜ਼ਮ ਪੰਜਾਬ ਦੇ ਪੇਂਡੂ ਵਿਕਾਸ ਵਿਚ ਬਹੁਤ ਵੱਡਾ ਯੋਗਦਾਨ ਪਾ ਰਹੇ ਹਨ | ਇਸ ਦੇ ਬਾਵਜੂਦ ਪਿਛਲੇ ਸੱਤ ਅੱਠ ਮਹੀਨਿਆਂ ਤੋਂ ਨਰੇਗਾ ਮੁਲਾਜ਼ਮਾਂ ਦੀ ਤਨਖ਼ਾਹ ਰੁਕੀ ਹੋਈ ਹੈ | ਜਿਸ ਕਾਰਨ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋਇਆ ਪਿਆ ਹੈ | ਇਸ ਸਮੇਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਸਹਿਮਤ ਹੁੰਦਿਆਂ ਮੌਕੇ ਤੇ ਹੀ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨਾਲ ਗੱਲਬਾਤ ਵੀ ਕੀਤੀ |

ਪਿਛਲੀ ਖ਼ਬਰ ਇੰਸਪੈਕਟਰ ਦਲਜੀਤ ਸਿੰਘ ਗਿੱਲ ਪੁਲਿਸ ਥਾਣਾ ਸੰਦੌੜ ਦੇ ਮੁਖੀ ਨਿਯੁਕਤ ਅਗਲੀ ਖ਼ਬਰ ਪਵਿੱਤਰ ਹੱਜ ਯਾਤਰਾ ਮੁਕੰਮਲ ਕਰਕੇ ਪੰਜਾਬ ਦੇ 117 ਹਾਜੀਆਂ ਦਾ ਵੱਡਾ ਜਥਾ ਵਾਪਸ ਪਰਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।