28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸੰਗਰੂਰ 'ਚ ਮਹਿਲਾਵਾਂ ਦੀ ਇਕਾਈਆਂ ਬੂਥ ਪੱਧਰ 'ਤੇ ਗਠਿਤ ਕਰਨ ਦਾ ਕੰਮ ਆਰੰਭ - ਬੀਬੀ ਸੈਣੀ

ਅਜੀਤ ਡੈਸਕ 17-06-2026
ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ) - ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਸਕੱਤਰ ਅਤੇ ਕੌਂਸਲਰ ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਮਹਿਲਾ ਮੋਰਚਾ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੀਆਂ ਅਗਾੳਾੂ ਤਿਆਰੀਆਂ ਨੂੰ ਲੈ ਕੇ ਸੰਗਰੂਰ ਜ਼ਿਲੇ੍ਹ 'ਚ ਬੂਥ ਪੱਧਰ ਤੱਕ ਮਹਿਲਾਵਾਂ ਨੂੰ ਸੰਗਠਿਤ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜੰਗੀ ਪੱਧਰ 'ਤੇ ਆਰੰਭ ਕਰਨ ਦਾ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ | ਪਹਿਲੇ ਪੜਾਅ ਤਹਿਤ 1 ਜੁਲਾਈ ਤੋਂ ਸੰਗਰੂਰ ਹਲਕੇ ਇਕਾਈਆਂ ਬਣਾਉਣ ਦਾ ਕੰਮ ਆਰੰਭ ਕਰ ਦਿੱਤਾ ਜਾਵੇਗਾ ਜੋ 10 ਜੁਲਾਈ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ | ਇਸੇ ਲੜੀ ਤਹਿਤ ਭਵਾਨੀਗੜ੍ਹ ਸ਼ਹਿਰ ਅਤੇ ਇਸ ਬਲਾਕ ਦੇ ਪਿੰਡਾਂ 'ਚ 15 ਜੁਲਾਈ ਤੋਂ 25 ਜੁਲਾਈ ਤੱਕ ਇਹ ਮੁਹਿੰਮ ਚਲਾਈ ਜਾਵੇਗੀ | ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ ਇਹ ਗੱਲ ਯਕੀਨੀ ਬਣਾਈ ਜਾਵੇਗੀ ਕਿ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਵਿਜੈਇੰਦਰ ਸਿੰਗਲਾ ਨੂੰ ਪੰਜਾਬ ਵਿੱਚ ਸਭ ਤੋਂ ਵੱਧ ਅੰਤਰ ਨਾਲ ਚੋਣ ਜਿਤਾਈ ਜਾਵੇ |

ਪਿਛਲੀ ਖ਼ਬਰ ਜ਼ਿਲ੍ਹਾ ਖਪਤਕਾਰ ਝਗੜਾ ਕਮਿਸ਼ਨ ਦਾ ਫੈਸਲਾ <br/> ਅਗਲੀ ਖ਼ਬਰ ਇੰਸਪੈਕਟਰ ਦਲਜੀਤ ਸਿੰਘ ਗਿੱਲ ਪੁਲਿਸ ਥਾਣਾ ਸੰਦੌੜ ਦੇ ਮੁਖੀ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।