ਸੰਗਰੂਰ, 16 ਜੂਨ (ਚੌਧਰੀ ਨੰਦ ਲਾਲ ਗਾਂਧੀ) - ਸਥਾਨਿਕ ਤਹਿਸੀਲ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਵੱਲੋਂ ਪਟਿਆਲਾ ਪੁਲਿਸ ਪ੍ਰਸ਼ਾਸਨ ਵੱਲੋਂ ਆਪਣੇ ਹੱਕਾਂ ਦੀ ਰਾਖੀ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਬਿਜਲੀ ਬੋਰਡ ਦੇ ਸਹਾਇਕ ਲਾਈਨਮੈਨਾਂ ਤੇ ਕੀਤੇ ਅੰਧਾਧੁੰਦ ਲਾਠੀਚਾਰਜ ਅਤੇ ਅਣਮਨੁੱਖੀ ਵਰਤਾਰੇ ਦੀ ਘੋਰ ਨਿੰਦਾ ਕੀਤੀ ਗਈ ਅਤੇ ਰੋਸ ਪ੍ਰਦਰਸ਼ਨ ਯੂਨਿਟ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜੰਟ ਸਿੰਘ ਸੋਹੀ ਚੇਅਰਮੈਨ ਦੀ ਅਗਵਾਈ ਵਿੱਚ ਕੀਤਾ ਗਿਆ | ਅਵਿਨਾਸ਼ ਸ਼ਰਮਾ ਜਨਰਲ ਸਕੱਤਰ ਵੱਲੋਂ ਕੀਤੇ ਮੰਚ ਸੰਚਾਲਨ ਅਧੀਨ ਰਾਜ ਕੁਮਾਰ ਅਰੋੜਾ ਜ਼ਿਲ੍ਹਾ ਪ੍ਰਧਾਨ, ਰਵਿੰਦਰ ਸਿੰਘ ਗੁੱਡੂ ਸਰਪ੍ਰਸਤ, ਪਿ੍ੰਸੀਪਲ ਹਰਵਿੰਦਰ ਸਿੰਘ ਭੱਠਲ, ਸਤਪਾਲ ਸਿੰਗਲਾ ਆਦਿ ਨੇ ਕਿਹਾ ਕਿ ਆਪਣੀ ਸਰਵਿਸ ਨੂੰ ਰੈਗੂਲਰ ਕਰਵਾਉਣ ਲਈ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵਡੰਡਾਤੰਤਰ ਵਤਰ ਕੇ ਮਾਸੂਮਾਂ ਨੂੰ ਛੱਲੀਆਂ ਵਾਂਗ ਕੁੱਟਿਆ ਅਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੇ ਗੁੰਡਾਗਰਦੀ ਦੀ ਹੱਦ ਪਾਰ ਕਰ ਦਿੱਤੀ ਹੈ | ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੈਨਸ਼ਨਰਾਂ, ਮੁਲਾਜ਼ਮਾਂ ਅਤੇ ਸੰਘਰਸ਼ਸ਼ੀਲ ਨੌਜਵਾਨਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਚੋਣਾਂ ਵਿਚ ਮੁਲਾਜ਼ਮ ਸਰਕਾਰ ਵਿਰੁੱਧ ਭੁਗਤਣਗੇ | ਇਸ ਮੌਕੇ ਤੇ ਨੰਦ ਲਾਲ ਮਲਹੋਤਰਾ, ਲਾਭ ਸਿੰਘ ਦੇਵਿੰਦਰ ਜਿੰਦਲ, ਸੁਖਦੇਵ ਸਿੰਘ ਜੱਸੀ, ਓਮ ਪ੍ਰਕਾਸ਼ ਸ਼ਰਮਾ, ਗੁਰਦੇਵ ਸਿੰਘ ਲੂੰਬਾ, ਸੁਰਿੰਦਰ ਪਾਲ ਸਿੰਘ ਸਿਦਕੀ, ਪੀ ਸੀ ਬਾਘਾ, ਹਰਪਾਲ ਸਿੰਘ ਸੰਗਰੂਰਵੀ, ਜਰਨੈਲ ਸਿੰਘ ਲੁਬਾਣਾ, ਸੁਰਿੰਦਰ ਸਿੰਘ ਸੋਢੀ, ਮਨਮੋਹਨ ਸਿੰਘ, ਮਲਕੀਤ ਸਿੰਘ ਸਕਰੌਦੀ ਆਦਿ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰਜ਼ ਸਾਥੀ ਹਾਜ਼ਰ ਸਨ |