ਧੂਰੀ, 16 ਜੂਨ (ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ 'ਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ, ਜਦੋਂ ਪਾਰਟੀ ਦੇ ਪੁਰਾਣੇ ਵਲੰਟੀਅਰ ਭੁਲਿੰਦਰ ਕਲੇਰਾਂ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਨੂੰ ਅਲਵਿਦਾ ਕਹਿ ਕੇ ਮੁੜ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਭੁਲਿੰਦਰ ਕਲੇਰਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ 'ਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਹਰ ਵਰਕਰ ਅਤੇ ਵਲੰਟੀਅਰ ਨੂੰ ਪੂਰਾ ਮਾਣ-ਸਤਿਕਾਰ ਦਿੰਦੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀ ਲੋਕਪੱਖੀ ਸੋਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ 'ਚ ਲੋਕ ਪਾਰਟੀ ਨਾਲ ਜੁੜ ਰਹੇ ਹਨ | ਭੁਲਿੰਦਰ ਕਲੇਰਾਂ ਨੇ ਕਿਹਾ ਕਿ ਉਹ ਮੁੜ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਬਣ ਕੇ ਖ਼ੁਸ਼ ਹਨ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ 'ਆਪ' ਆਗੂ ਗਗਨ ਜਵੰਧਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |