26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮੇਰੀ ਦਿਲੀ ਇੱਛਾ ਹੈ ਕਿ ਸੀਤਾਸਰ ਵਾਲਾ ਵਿਵਾਦਿਤ ਮਸਲਾ ਜਲਦ ਹੱਲ ਹੋਵੇ-ਅਮਨ ਅਰੋੜਾ <br/>

ਅਜੀਤ ਡੈਸਕ 17-06-2026
ਸੁਨਾਮ ਊਧਮ ਸਿੰਘ ਵਾਲਾ, 16 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ਼ਹੀਦ ਊਧਮ ਸਿੰਘ ਯਾਦਗਾਰ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਲੋਂ ਕਮੇਟੀ ਪ੍ਰਧਾਨ ਅਤੇ ਕੰਬੋਜ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਮਨਦੀਪ ਸਿੰਘ ਜੋਸਨ ਦੀ ਅਗਵਾਈ ਵਿਚ ਸਥਾਨਕ ਇਕ ਰੈਸਟੋਰੈਂਟ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਸ਼ਾਮਿਲ ਹੋਏ | ਇਸ ਸਮੇ ਨਗਰ ਕੌਂਸਲ ਸੁਨਾਮ ਦੀਆਂ ਹੋਈਆਂ ਚੋਣਾਂ ਵਿਚ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਨਮਾਨਿਤ ਕੀਤਾ ਗਿਆ | ਕੇਹਰ ਸਿੰਘ ਜੋਸਨ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਸ਼ਹਿਰ ਦੀਆਂ ਕੁਝ ਮੰਗਾਂ ਰੱਖੀਆਂ ਗਈਆਂ, ਜਿਨ੍ਹਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਲਦ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ | ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਵੇਂ ਚੁਣੇ ਗਏ ਕੌਂਸਲਰਾਂ ਦੀ ਹੌਂਸਲਾ ਅਫ਼ਜਾਈ ਕਰਨਾ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿਉਂਕਿ ਤਾਂ ਹੀ ਉਨ੍ਹਾਂ ਤੋਂ ਕੰਮ ਦੀ ਉਮੀਦ ਰੱਖੀ ਜਾ ਸਕਦੀ ਹੈ | ਉਨ੍ਹਾਂ ਸਾਰੇ ਨਗਰ ਕੌਂਸਲਰਾਂ ਨੂੰ ਸ਼ਹਿਰ ਦੇ ਵਾਰਡਾਂ ਵਿਚ ਬਕਾਇਆ ਰਹਿੰਦੇ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਉਣ ਲਈ ਕਿਹਾ | ਕੈਬਨਿਟ ਮੰਤਰੀ ਅਮਨ ਅਰੋੜਾ ਨੇ ਯਾਦਗਾਰ ਕਮੇਟੀ ਦੇ ਅਹੁਦੇਦਾਰਾਂ ਨੂੰ ਸੀਤਾਸਰ ਮੰਦਿਰ ਦਾ ਮਸਲਾ ਹੱਲ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਲਈ 60 ਕਰੋੜ ਰੁਪਏ ਮਨਜ਼ੂਰ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਜੇਕਰ ਇਹ ਮਸਲਾ ਹੱਲ ਹੋ ਜਾਂਦਾ ਹੈ ਤਾਂ ਉਹ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਲਈ ਨੇੜਲੀ ਜਗ੍ਹਾ ਲੈ ਕੇ ਦੇਣਗੇ ਭਾਵੇਂ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਹੀ ਕਿਉਂ ਨਾ ਲੈ ਕੇ ਦੇਣੀ ਪਵੇ | ਇਸ ਸਮੇ ਯਾਦਗਾਰ ਕਮੇਟੀ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਜੋਸਨ, ਕੇਹਰ ਸਿੰਘ ਜੋਸਨ, ਗੁਰਬਚਨ ਸਿੰਘ, ਹਰਦਿਆਲ ਸਿੰਘ, ਮਨਪ੍ਰੀਤ ਬਾਂਸਲ ਅਤੇ ਸਾਹਿਬ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਧੂਰੀ ਤੋਂ ਪ੍ਰਸਿੱਧ ਸ਼ਿਵ ਮੰਦਰ ਹਰਨਾਏ ਲਈ ਮਹੀਨਾਵਾਰ ਬੱਸ ਯਾਤਰਾ ਦੀ ਸ਼ੁਰੂਆਤ <br/> ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਵਲੋਂ ਸਾਰੇ ਕੌਂਸਲਰਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।