ਧੂਰੀ, 16 ਜੂਨ (ਲਖਵੀਰ ਸਿੰਘ ਧਾਂਦਰਾ) - ਜੈ ਬਾਬਾ ਬਾਲਕ ਨਾਥ ਵੈੱਲਫੇਅਰ ਸੋਸਾਇਟੀ ਧੂਰੀ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸਿੱਧ ਸ਼ਿਵ ਮੰਦਿਰ ਹਰਨਾਏ ਲਈ ਮਹੀਨੇ ਦੀ ਹਰ ਤਰੋਸਤੀ ਮੌਕੇ ਬੱਸ ਯਾਤਰਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਹ ਫ਼ੈਸਲਾ ਸੋਸਾਇਟੀ ਦੇ ਸਾਰੇ ਮੈਂਬਰਾਂ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਕੀਤਾ ਗਿਆ | ਸੋਸਾਇਟੀ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਮਹੀਨੇ ਦੀ ਬੱਸ ਯਾਤਰਾ 27 ਜੂਨ 2026, ਦਿਨ ਸ਼ਨੀਵਾਰ, ਨੂੰ ਦੁਪਹਿਰ 3:00 ਵਜੇ ਧੂਰੀ ਬੱਸ ਸਟੈਂਡ ਦੇ ਨੇੜੇ ਤੋਂ ਰਵਾਨਾ ਹੋਵੇਗੀ | ਇਸ ਯਾਤਰਾ ਦਾ ਉਦੇਸ਼ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਇਕੱਠੇ ਹੋ ਕੇ ਪਵਿੱਤਰ ਧਾਰਮਿਕ ਸਥਾਨ ਦੇ ਦਰਸ਼ਨ ਕਰਵਾਉਣਾ ਅਤੇ ਧਾਰਮਿਕ ਭਾਵਨਾਵਾਂ ਨੂੰ ਪ੍ਰਫੁੱਲਿਤ ਕਰਨਾ ਹੈ |