26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਰਜਿਸਟ੍ਰੇਸ਼ਨ ਕਰਵਾਉਣ- ਚੇਅਰਮੈਨ <br/>

ਅਜੀਤ ਡੈਸਕ 17-06-2026
ਸ਼ੇਰਪੁਰ, 16 ਜੂਨ (ਮੇਘ ਰਾਜ ਜੋਸ਼ੀ) - ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮਹਿਲ ਕਲਾ ਦੇ ਕਸਬਾ ਸ਼ੇਰਪੁਰ 'ਚ ਯੋਗ ਮਹਿਲਾਵਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਸਰਪੰਚ ਰਾਜਵਿੰਦਰ ਸਿੰਘ ਰਾਜ ਨੇ ਸਾਖੀਆਂ ਨੂੰ ਫਾਰਮ ਕਿੱਟਾਂ ਵੰਡਣ ਸਮੇਂ ਕਿਹਾ ਕਿ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਅਰਜ਼ੀਕਾਰ ਮਹਿਲਾ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹੋਣਾ, ਵੋਟਰ ਸੂਚੀ ਵਿੱਚ ਨਾਮ ਦਰਜ ਹੋਣਾ ਅਤੇ ਆਧਾਰ ਕਾਰਡ ਨਾਲ ਬੈਂਕ ਖਾਤਾ ਲਿੰਕ ਹੋਣਾ ਲਾਜ਼ਮੀ ਹੈ | ਰਜਿਸਟਰੇਸ਼ਨ ਲਈ ਆਧਾਰ ਕਾਰਡ, ਵੋਟਰ ਕਾਰਡ, ਬੈਂਕ ਪਾਸ-ਬੁੱਕ, ਮੋਬਾਈਲ ਨੰਬਰ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ | ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ਆਪਣਾ ਜਾਤੀ ਸਰਟੀਫਿਕੇਟ ਵੀ ਪੇਸ਼ ਕਰਨਾ ਹੋਵੇਗਾ | ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵੱਲੋਂ ਸਮੂਹ ਆਂਗਣਵਾੜੀ ਕੇਂਦਰਾਂ ਰਾਹੀਂ ਯੋਗ ਮਹਿਲਾਵਾਂ ਦੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਯੋਜਨਾ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਯੋਗ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਮਹਿਲਾਵਾਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ 'ਚ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਤਾਜਪੋਸ਼ੀ <br/> ਅਗਲੀ ਖ਼ਬਰ ਧੂਰੀ ਤੋਂ ਪ੍ਰਸਿੱਧ ਸ਼ਿਵ ਮੰਦਰ ਹਰਨਾਏ ਲਈ ਮਹੀਨਾਵਾਰ ਬੱਸ ਯਾਤਰਾ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।