26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਹਰਜੀਤ ਸਿੰਘ ਦੇ ਟਾਵਰ ਸੰਘਰਸ਼ ਦੇ ਸਮਰਥਨ 'ਚ ਪਹੁੰਚੇ ਯਾਦਵਿੰਦਰ ਸਿੰਘ ਯਾਦੂ ਅਲਾਲ <br/>

ਅਜੀਤ ਡੈਸਕ 17-06-2026
ਧੂਰੀ, 16 ਜੂਨ (ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਦੇ ਹਲਕੇ ਧੂਰੀ 'ਚ ਈ ਟੀ ਟੀ 5994 ਭਰਤੀ ਨੂੰ ਸਿਰੇ ਨਾ ਚੜ੍ਹਾਏ ਜਾਣ ਦੇ ਰੋਸ ਵਜੋਂ ਬੇਰੁਜ਼ਗਾਰ ਅਧਿਆਪਕ ਉਮੀਦਵਾਰ ਹਰਜੀਤ ਸਿੰਘ ਬੀ ਐਸ ਐਨ ਐਲ ਟਾਵਰ 'ਤੇ ਚੜ੍ਹ ਕੇ ਸੰਘਰਸ਼ ਕਰ ਰਿਹਾ ਹੈ | ਇਸ ਮੌਕੇ ਮਿਸਲ ਸਤਲੁਜ ਦੇ ਯੂਥ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ 'ਅਲਾਲ' ਨੇ ਮੌਕੇ 'ਤੇ ਪਹੁੰਚ ਕੇ ਹਰਜੀਤ ਸਿੰਘ ਨੂੰ ਹੌਸਲਾ ਦਿੱਤਾ ਅਤੇ ਸੰਘਰਸ਼ ਨੂੰ ਪੂਰਾ ਸਮਰਥਨ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਹੱਕਾਂ ਲਈ ਟਾਵਰਾਂ 'ਤੇ ਚੜ੍ਹ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ | ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਈ ਟੀ ਟੀ 5994 ਭਰਤੀ ਨਾਲ ਸੰਬੰਧਿਤ ਯੋਗ ਉਮੀਦਵਾਰ ਲੰਬੇ ਸਮੇਂ ਤੋਂ ਨਿਯੁਕਤੀ ਦੀ ਉਡੀਕ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ | ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਹੈ ਅਤੇ ਦੂਜੇ ਪਾਸੇ ਯੋਗ ਉਮੀਦਵਾਰਾਂ ਨੂੰ ਰੁਜ਼ਗਾਰ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ | ਮਿਸਲ ਸਤਲੁਜ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਈ ਟੀ ਟੀ 5994 ਭਰਤੀ ਸਬੰਧੀ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰਕੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਦਿੱਤੀ ਜਾਵੇ | ਨਾਲ ਹੀ ਹਰਜੀਤ ਸਿੰਘ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ ਤਾਂ ਜੋ ਉਸ ਨੂੰ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਸੰਘਰਸ਼ ਕਰਨ ਲਈ ਮਜਬੂਰ ਨਾ ਹੋਣਾ ਪਵੇ | ਇਸ ਮੌਕੇ ਮਿਸਲ ਸਤਲੁਜ ਦੇ ਸੁਖਵਿੰਦਰ ਸਿੰਘ , ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਾਹੀ ਇਮਾਮ ਵਲੋਂ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਨਦੀਮ ਅਨਵਾਰ ਖਾਂ ਨਾਲ ਮੁਲਾਕਾਤ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ 'ਚ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਤਾਜਪੋਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।